ਔਰਤਾਂ ਨੇ 14.88 ਕਰੋੜ ਤੋਂ ਵੱਧ ਮੁਫ਼ਤ ਬੱਸ ਯਾਤਰਾਵਾਂ ਦਾ ਲਿਆ ਲਾਭ: ਲਾਲਜੀਤ ਭੁੱਲਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ।
ਕਿਸਾਨ ਫਿਰ ਕਰਨਗੇ ਦਿੱਲੀ ਕੂਚ! ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸ਼ੰਭੂ ਬਾਰਡਰ ‘ਤੇ ਅਹਿਮ ਮੀਟਿੰਗ || Punjab News
ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਪਿਛਲੇ ਸਾਲ ਦੇ 3197.28 ਰੁਪਏ ਦੇ ਮੁਕਾਬਲੇ ਸਾਲ 2024 ਦੌਰਾਨ 3546.29 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜੋ ਮਾਲੀਏ ‘ਚ 10.91 ਫ਼ੀਸਦੀ ਵਾਧੇ ਨੂੰ ਦਰਸਾਉਂਦਾ ਹੈ।
ਤਿੰਨੋ ਵਿੰਗਾਂ ਦੀ ਕਾਰਗੁਜ਼ਾਰੀ ਬਾਰੇ ਦੱਸਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਐਸ.ਟੀ.ਸੀ. ਦਫ਼ਤਰ ਦਾ ਮਾਲੀਆ 1,855.79 ਕਰੋੜ ਰੁਪਏ ਤੋਂ ਵੱਧ ਕੇ 2,126.53 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 270.74 ਕਰੋੜ ਰੁਪਏ ਦਾ ਇਹ ਵਾਧਾ 14.59 ਫ਼ੀਸਦੀ ਬਣਦਾ ਹੈ।
 
			 
		