ਪੰਜਾਬ ‘ਚ ਔਰਤਾਂ ਦੀ ਹੋਵੇਗੀ ਕੈੈਂਸਰ ਸਕ੍ਰੀਨਿੰਗ: ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਕਿਸ਼ੋਰ ਲੜਕੀਆਂ ਅਤੇ ਔਰਤਾਂ ਦੀ ਸਿਹਤ ਅਤੇ ਰੁਜ਼ਗਾਰ ਸਬੰਧੀ 2 ਦਸੰਬਰ ਤੋਂ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਔਰਤਾਂ ਦੀ ਸਿਹਤ ਜਾਂਚ, ਖਾਸ ਕਰਕੇ ਕੈਂਸਰ ਸਕਰੀਨਿੰਗ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।ਕੈਬਨਿਟ ਮੰਤਰੀ ਬਲਜੀਤ ਕੌਰ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋਵੇਗਾ। ਮੰਤਰੀ ਨੇ ਦੱਸਿਆ ਕਿ ਅੰਗਹੀਣ ਔਰਤਾਂ ਨੂੰ ਵੀ ਇਨ੍ਹਾਂ ਕੈਂਪਾਂ ਦਾ ਲਾਭ ਮਿਲੇਗਾ। ਮੰਤਰੀ ਬਲਜੀਤ ਕੌਰ ਨੇ ਕਿਸ਼ੋਰ ਅਵਸਥਾ ਵਿੱਚੋਂ ਲੰਘ ਰਹੀਆਂ ਲੜਕੀਆਂ ਦੀ ਕਾਊਂਸਲਿੰਗ ਦੀ ਲੋੜ ’ਤੇ ਜ਼ੋਰ ਦਿੱਤਾ।
ਸ਼ਿਲਪਾ ਸ਼ੈੱਟੀ ਦੇ ਘਰ ਪਹੁੰਚੀ ED, ਜਾਣੋ ਕੀ ਹੈ ਮਾਮਲਾ? || Latest News
ਉਨ੍ਹਾਂ ਕਿਹਾ ਕਿ ਇਸ ਉਮਰ ਵਿੱਚ ਲੜਕੀਆਂ ਨੂੰ ਕਈ ਮਾਨਸਿਕ ਅਤੇ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਉਹ ਆਪਣੇ ਮਾਪਿਆਂ ਜਾਂ ਅਧਿਆਪਕਾਂ ਨਾਲ ਉਨ੍ਹਾਂ ਨੂੰ ਸਾਂਝਾ ਨਹੀਂ ਕਰਦੀਆਂ। ਅਜਿਹੇ ਵਿੱਚ ਇਨ੍ਹਾਂ ਕੈਂਪਾਂ ਵਿੱਚ ਲੜਕੀਆਂ ਦੀ ਕਾਊਂਸਲਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਵੇਗਾ।
ਸਿਹਤ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ
ਕੈਂਪਾਂ ਵਿੱਚ ਔਰਤਾਂ ਨੂੰ ਅਨੀਮੀਆ ਅਤੇ ਹੋਰ ਸਿਹਤ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਔਰਤਾਂ ਲਈ ਹੈਲਪਲਾਈਨ ਨੰਬਰ 181 ਸ਼ੁਰੂ ਕੀਤਾ ਹੈ, ਜਿਸ ‘ਤੇ ਹਰ ਮਹੀਨੇ 5000 ਤੋਂ ਵੱਧ ਸ਼ਿਕਾਇਤਾਂ ਆਉਂਦੀਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।
ਔਰਤਾਂ ਅਤੇ ਲੜਕੀਆਂ ਦੀ ਸਿਹਤ ਅਤੇ ਰੁਜ਼ਗਾਰ ਲਈ ਇੱਕ ਅਹਿਮ ਉਪਰਾਲਾ
ਇਨ੍ਹਾਂ ਕੈਂਪਾਂ ਵਿੱਚ ਸਿੱਖਿਆ ਵਿਭਾਗ, ਹੁਨਰ ਵਿਭਾਗ ਅਤੇ ਹੋਰ ਵਿਭਾਗ ਮਿਲ ਕੇ ਔਰਤਾਂ ਨੂੰ ਰੁਜ਼ਗਾਰ ਅਤੇ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਗੇ। ਪੰਜਾਬ ਸਰਕਾਰ ਦਾ ਇਹ ਕਦਮ ਔਰਤਾਂ ਅਤੇ ਲੜਕੀਆਂ ਦੀ ਸਿਹਤ ਅਤੇ ਰੁਜ਼ਗਾਰ ਲਈ ਇੱਕ ਅਹਿਮ ਉਪਰਾਲਾ ਸਾਬਤ ਹੋਵੇਗਾ।