Women’s Asia Cup 2024 Final: ਅੱਜ ਭਾਰਤ ਤੇ ਸ਼੍ਰੀਲੰਕਾ ਫਾਈਨਲ ‘ਚ ਹੋਣਗੇ ਆਹਮੋ-ਸਾਹਮਣੇ
Women’s Asia Cup 2024 ਦਾ ਫਾਈਨਲ ਮੈਚ ਅੱਜ ਭਾਰਤ ਤੇ ਸ਼੍ਰੀਲੰਕਾ ਦੇ ਵਿਚਾਲੇ ਖੇਡਿਆ ਜਾਵੇਗਾ। ਟੂਰਨਾਮੈਂਟ ਵਿੱਚ ਹੁਣ ਤੱਕ ਦੋਹਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਦੋਨੋਂ ਹੀ ਟੀਮਾਂ ਇਸ ਏਸ਼ੀਆ ਕੱਪ ਵਿੱਚ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰੀਆਂ। ਭਾਰਤੀ ਟੀਮ 9ਵੀਂ ਵਾਰ ਏਸ਼ੀਆ ਕੱਪ ਦਾ ਫਾਈਨਲ ਖੇਡ ਰਹੀ ਹੈ। ਯੂਰਥੇ ਹੀ ਦੂਜੇ ਪਾਸੇ ਸ਼੍ਰੀਲੰਕਾ 6ਵੀਂ ਵਾਰ ਫਾਈਨਲ ਵਿੱਚ ਭਿੜ ਰਹੀ ਹੈ। ਫਾਈਨਲ ਮੁਕਾਬਲਿਆਂ ਵਿੱਚ ਹਰ ਵਾਰ ਭਾਰਤ ਨੇ ਸ਼੍ਰੀਲੰਕਾ ਨੂੰ ਹਰਾਇਆ।
ਭਾਰਤੀ ਮਹਿਲਾ ਟੀਮ ਇਸ ਸਮੇਂ ਫਾਰਮ ਵਿੱਚ ਹੈ। ਭਾਰਤ ਨੇ ਪਹਿਲੇ ਮੈਚ ਵਿੱਚ ਪਾਕਿਸਤਾਨ, ਦੂਜੇ ਵਿੱਚ UAE, ਤੀਜੇ ਵਿੱਚ ਨੇਪਾਲ ਨੂੰ ਅਤੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾਇਆ । ਉੱਥੇ ਹੀ ਦੂਜੇ ਪਾਸੇ ਸ਼੍ਰੀਲੰਕਾ ਨੇ ਪਹਿਲੇ ਮੈਚ ਵਿੱਚ ਬੰਗਲਾਦੇਸ਼, ਦੂਜੇ ਵਿੱਚ ਮਲੇਸ਼ੀਆ, ਤੀਜੇ ਵਿੱਚ ਥਾਈਲੈਂਡ ਅਤੇ ਸੈਮੀਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ।
ਇਹ ਵੀ ਪੜ੍ਹੋ: ਮੋਹਾਲੀ ‘ਚ ਫਿਰੌਤੀ ਨਾ ਮਿਲਣ ‘ਤੇ ਹੰਗਾਮਾ, ਹੋਟਲਾਂ ‘ਚ ਕੀਤੀ ਭੰਨਤੋੜ ||Punjab News
ਜੇਕਰ ਇੱਥੇ ਪਿਚ ਦੀ ਗੱਲ ਕੀਤੀ ਜਾਵੇ ਤਾਂ ਸ਼੍ਰੀਲੰਕਾ ਵਿੱਚ ਖੇਡੇ ਜਾਣ ਵਾਲੇ ਏਸ਼ੀਆ ਕੱਪ ਦੇ ਸਾਰੇ ਮੈਚ ਇੱਥੇ ਰੰਗੀਰੀ ਦਾਂਬੁਲਾ ਸਟੇਡੀਅਮ ਵਿੱਚ ਖੇਡੇ ਜਾਣਗੇ । ਹੁਣ ਤੱਕ ਇੱਥੇ 17 ਮਹਿਲਾ ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਜਾ ਚੁੱਕੇ ਹਨ । ਇੱਥੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਵਾਲੀ ਟੀਮ ਨੇ 11 ਮੈਚ ਜਿੱਤੇ ਹਨ । ਦੋਵੇਂ ਟੀਮਾਂ ਦੇ ਕਪਤਾਨ ਟਾਸ ਜਿੱਤ ਕੇ ਗੇਂਦਬਾਜ਼ੀ ਕਰਨਾ ਚਾਹੁਣਗੇ। ਦਾਂਬੁਲਾ ਸਟੇਡੀਅਮ ਦੀ ਪਿੱਚ ਗੇਂਦਬਾਜ਼ਾਂ ਦੀ ਮਦਦ ਕਰਦੀ ਹੈ।