ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਗਈ ਜਾਨ ॥ Punjab News ॥ Latest News

0
24

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਗਈ ਜਾਨ

ਆਏ ਦਿਨ ਪੰਜਾਬ ਦੀ ਜਵਾਨੀ ਨਸ਼ੇ ਦੀ ਭੇਂਟ ਚੜ੍ਹ ਰਹੀ ਹੈ। ਕਿਸੇ ਨਾ ਕਿਸੇ ਘਰ ਦਾ ਚਿਰਾਗ ਇਸ ਨਸ਼ੇ ਕਾਰਨ ਹਰ ਰੋਜ਼ ਬੁੱਝ ਜਾਂਦਾ ਹੈ।ਗੁਰਦਾਸਪੁਰ ਜ਼ਿਲ੍ਹੇ ਦੇ ਘੁਮਾਣ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਪਿਛਲੇ 6 ਮਹੀਨਿਆਂ ਤੋਂ ਨਸ਼ਾ ਕਰ ਰਿਹਾ ਸੀ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਜੇਕਰ ਪਰਿਵਾਰਕ ਮੈਂਬਰਾਂ ਵੱਲੋਂ ਸ਼ਿਕਾਇਤ ਮਿਲਦੀ ਹੈ ਤਾਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਮ੍ਰਿਤਕ ਪ੍ਰਭਜੀਤ ਸਿੰਘ (35) ਵਾਸੀ ਪਿੰਡ ਲੱਧਾ ਮੁੰਡਾ ਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪਿਛਲੇ ਛੇ ਮਹੀਨਿਆਂ ਤੋਂ ਨਸ਼ਾ ਕਰਦਾ ਸੀ। ਉਸ ਨੇ ਦੱਸਿਆ ਕਿ ਉਸ ਦਾ ਭਰਾ ਦੁਪਹਿਰ ਕਰੀਬ ਡੇਢ ਵਜੇ ਘਰੋਂ ਨਿਕਲਿਆ ਸੀ। ਇਸ ਦੌਰਾਨ ਕਿਸੇ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਦਾ ਭਰਾ ਪ੍ਰਭਜੀਤ ਸਿੰਘ ਘਰ ਦੇ ਕੋਲ ਬੇਹੋਸ਼ ਪਿਆ ਹੈ। ਜਦੋਂ ਉਹ ਪਰਿਵਾਰ ਸਮੇਤ ਮੌਕੇ ‘ਤੇ ਪਹੁੰਚਿਆ ਤਾਂ ਭਰਾ ਜ਼ਮੀਨ ‘ਤੇ ਪਿਆ ਸੀ ਅਤੇ ਨੇੜੇ ਹੀ ਇਕ ਸਰਿੰਜ ਪਈ ਸੀ। ਉਹ ਬੇਹੋਸ਼ ਹੋਏ ਭਰਾ ਨੂੰ ਡਾਕਟਰ ਕੋਲ ਲੈ ਗਿਆ ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨਸ਼ੇ ਦੀ ਓਵਰਡੋਜ਼ ਕਾਰਨ ਭਰਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਲੜਕੀ ਨਾਲ ਜ਼ਬਰ-ਜਨਾਹ ਕਰਨ ਤੋਂ ਬਾਅਦ ਬਣਾਈ ਵੀਡਿਓ || Today News

ਥਾਣਾ ਘੁਮਾਣ ਦੇ SHO ਸੁਖਰਾਜ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪਰਿਵਾਰਕ ਮੈਂਬਰਾਂ ਜਾਂ ਪਿੰਡ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਨਹੀਂ ਕੀਤਾ ਹੈ। ਪਰ ਹੁਣ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ’ਤੇ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here