ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌ.ਤ
ਪੰਜਾਬ ‘ਚ ਆਏ ਦਿਨ ਕਿਸੇ ਨਾ ਕਿਸੇ ਘਰ ਦਾ ਚਿਰਾਗ ਨਸ਼ੇ ਦੀ ਭੇਂਟ ਚੜ੍ਹ ਰਿਹਾ ਹੈ। ਅਜਿਹਾ ਹੀ ਮਾਮਲਾ ਗੁਰਦਾਸਪੁਰ ਦੇ ਪਿੰਡ ਚੱਕ ਸ਼ਰੀਫ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਤਿੰਨ ਦਿਨ ਪਹਿਲਾਂ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤਿਆ। ਇਸ ਤੋਂ ਬਾਅਦ ਪਰਿਵਾਰ ਨੇ ਆਲੇ-ਦੁਆਲੇ ਭਾਲ ਕਰਨੀ ਸ਼ੁਰੂ ਕੀਤੀ।
ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ ਨੌਜਵਾਨ
ਪਰ ਕੱਲ੍ਹ ਦੇਰ ਸ਼ਾਮ ਉਹ ਥਾਣਾ ਕਾਦੀਆਂ ਵਿਖੇ ਪਿੰਡ ਤਰਖਾਣਾ ਵਾਲੀ ਦੇ ਕੋਲ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਥਾਣਾ ਕਾਦੀਆਂ ਦੀ ਪੁਲੀਸ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਈ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਨੌਜਵਾਨ ਦੀ ਪਛਾਣ ਅਕਾਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਚੱਕ ਸ਼ਰੀਫ ਵਜੋਂ ਹੋਈ ਹੈ।
ਇਹ ਵੀ ਪੜ੍ਹੋ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਨੂੰ ਕੀਤਾ ਗ੍ਰਿਫਤਾਰ ॥ Latest News
SHO ਗੁਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਰਖਾਣਾ ਸਿਵਲ ਲਾਈਨ ਕਾਦੀਆਂ ਨੇੜੇ ਸੜਕ ਕਿਨਾਰੇ ਇੱਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਦੇਖਿਆ ਗਿਆ। ਉਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।