ਨਸ਼ੇ ਦੀ ਓਵਰਡੋਜ਼ ਨਾਲ ਪੰਜਾਬ ਯੂਨੀਵਰਸਿਟੀ ਦੇ ਹੋਸਟਲ ‘ਚ ਨੌਜਵਾਨ ਦੀ ਮੌਤ || Chandigarh News

0
142
Youth dies of drug overdose in Panjab University hostel

ਨਸ਼ੇ ਦੀ ਓਵਰਡੋਜ਼ ਨਾਲ ਪੰਜਾਬ ਯੂਨੀਵਰਸਿਟੀ ਦੇ ਹੋਸਟਲ ‘ਚ ਨੌਜਵਾਨ ਦੀ ਮੌਤ

ਨਸ਼ਾ ਇੰਨਾ ਵੱਧਦਾ ਜਾ ਰਿਹਾ ਹੈ ਕਿ ਇਸ ਨਾਲ ਨੌਜਵਾਨ ਪੀੜ੍ਹੀ ਆਪਣੇ ਆਪ ਨੂੰ ਖ਼ਤਮ ਕਰਨ ‘ਚ ਲੱਗੀ ਹੋਈ ਹੈ | ਇਸੇ ਦੇ ਚੱਲਦਿਆਂ ਅਜਿਹਾ ਹੀ ਇਕ ਹੋਰ ਮਾਮਲਾ ਪੰਜਾਬ ਯੂਨੀਵਰਸਿਟੀ ਤੋਂ ਆਇਆ ਹੈ ਜਿੱਥੇ ਕਿ ਹੋਸਟਲ ਦੇ ਕਮਰੇ ‘ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ | ਨੌਜਵਾਨ ਦੀ ਪਹਿਚਾਣ ਵਿਕਾਸ ਵਜੋਂ ਹੋਈ ਹੈ ਜੋ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਬੰਜਾਰ ਦਾ ਰਹਿਣ ਵਾਲਾ ਹੈ |

ਪੁਲਿਸ ਨੇ ਦੋ ਦੋਸਤਾਂ ਨੂੰ ਕੀਤਾ ਗ੍ਰਿਫ਼ਤਾਰ

ਦਰਅਸਲ, ਵਿਕਾਸ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਆਪਣੇ ਦੋਸਤਾਂ ਨੂੰ ਮਿਲਣ ਆਇਆ ਸੀ | ਜਿੱਥੇ ਕਿ ਉਸਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ | ਪੁਲਿਸ ਨੇ ਉਸ ਦੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮ ਸ਼ਿਮਲਾ ਦੇ ਰਹਿਣ ਵਾਲੇ ਹਨ। ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਦੇ ਸੂਤਰਾਂ ਦੀ ਮੰਨੀਏ ਤਾਂ ਵਿਕਾਸ ਦੀ ਮੌਤ ਨਸ਼ੇ ਦੀ ਓਵਰਡੋਜ਼ ਅਤੇ ਦਮ ਘੁਟਣ ਕਾਰਨ ਹੋਈ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮ ਆਰੀਅਨ ਦੇ ਮੋਬਾਈਲ ਤੋਂ ਦੋ ਵੀਡੀਓ ਵੀ ਬਰਾਮਦ ਕੀਤੇ ਹਨ, ਜਿਸ ਦੇ ਆਧਾਰ ‘ਤੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਆਰੀਅਨ ਕੰਬਲ ਨਾਲ ਵਿਕਾਸ ਦਾ ਨੱਕ ਦਬਾ ਰਿਹਾ

ਪੁਲਿਸ ਦੇ ਡਿਪਟੀ ਸੁਪਰਡੈਂਟ ਗੁਰਮੁੱਖ ਸਿੰਘ ਨੇ ਖੁਲਾਸਾ ਕੀਤਾ ਕਿ ਇਨ੍ਹਾਂ ਦੋਨਾਂ ਦੋਸ਼ੀਆਂ ਨੇ ਨਾ ਤਾਂ ਪੁਲਿਸ ਨੂੰ ਸੂਚਿਤ ਕੀਤਾ ਅਤੇ ਨਾ ਹੀ ਵਿਕਾਸ ਨੂੰ ਕਈ ਘੰਟੇ ਤੱਕ ਹਸਪਤਾਲ ਦਾਖਲ ਕਰਵਾਇਆ। ਪੀਯੂ ਦੇ ਹੋਸਟਲ ਵਿੱਚ ਰਹਿਣ ਵਾਲੇ ਇੱਕ ਦੋਸਤ ਦੇ ਮੋਬਾਈਲ ਫੋਨ ਤੋਂ ਕਈ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚੋਂ ਇੱਕ ਵਿੱਚ ਆਰੀਅਨ ਕੰਬਲ ਨਾਲ ਵਿਕਾਸ ਦਾ ਨੱਕ ਦਬਾ ਰਿਹਾ ਹੈ। ਪੁਲਿਸ ਨੇ ਨੌਜਵਾਨਾਂ ਸਮੇਤ ਨਸ਼ੇ ਦੇ ਆਦੀ ਆਰਿਅਨ ਅਤੇ ਪਰੀਕਸ਼ਿਤ ਕੌਸ਼ਲ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਪਹਿਲਾਂ ਸ਼ਰਾਬ ਪੀਤੀ ਅਤੇ ਫਿਰ ਨਸ਼ਾ ਕਰ ਲਿਆ

ਧਿਆਨਯੋਗ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁੱਲੂ ਦੇ ਬੰਜਾਰ ਦਾ ਵਿਕਾਸ ਪੀਯੂ ਬੁਆਏਜ਼ ਹੋਸਟਲ ਨੰਬਰ 7 ਦੇ ਕਮਰਾ ਨੰਬਰ 93 ‘ਚ ਆਪਣੇ ਦੋਸਤ ਆਰੀਅਨ ਨੂੰ ਮਿਲਣ ਆਇਆ ਸੀ। ਪਰੀਕਸ਼ਿਤ ਬਾਹਰਲਾ ਵਿਅਕਤੀ ਹੈ ਅਤੇ ਆਰੀਅਨ ਪੰਜਾਬ ਯੂਨੀਵਰਸਿਟੀ ਤੋਂ ਹੋਟਲ ਮੈਨੇਜਮੈਂਟ ਦਾ ਕੋਰਸ ਕਰ ਰਿਹਾ ਹੈ। ਵਿਕਾਸ ਆਪਣੇ ਦੋਸਤ ਦੇ ਕਮਰੇ ਵਿੱਚ ਰੁਕਿਆ। ਇਸ ਤੋਂ ਬਾਅਦ ਉਸ ਨੇ ਪਹਿਲਾਂ ਸ਼ਰਾਬ ਪੀਤੀ ਅਤੇ ਫਿਰ ਨਸ਼ਾ ਕਰ ਲਿਆ। ਦੋਵੇਂ ਮੁਲਜ਼ਮ ਨੌਜਵਾਨਾਂ ਦੀ ਪਛਾਣ ਆਰੀਅਨ ਪ੍ਰਭਾਤ ਵਾਸੀ ਬੰਜਾਰ, ਕੁੱਲੂ ਅਤੇ ਪਰੀਕਸ਼ਿਤ ਕੌਸ਼ਲ ਵਾਸੀ ਮਧਵਾਨੀ, ਸ਼ਿਮਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ‘Bigg Boss’ ਦੇ ਘਰ 3 ਹਸੀਨਾਵਾਂ ਦੀ ਹੋਈ Wild Card Entry

ਜਾਂਚ ਤੋਂ ਪਤਾ ਲੱਗਾ ਹੈ ਕਿ ਮੰਗਲਵਾਰ ਸਵੇਰੇ ਪੌਣੇ ਦਸ ਵਜੇ ਜਦੋਂ ਵਿਕਾਸ ਨਹੀਂ ਉਠਿਆ ਤਾਂ ਆਰੀਅਨ ਅਤੇ ਪਰੀਕਸ਼ਿਤ ਉਸ ਨੂੰ ਸੈਕਟਰ-16 ਦੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹੁਣ ਮੋਬਾਈਲ ਤੋਂ ਵੀਡੀਓ ਮਿਲਣ ਤੋਂ ਬਾਅਦ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here