ਨਵੀਂ ਦਿੱਲੀ, 13 ਮਈ 2026 : ਹਾਲ ਹੀ ਵਿਚ ਨੀਟ ਪੇਪਰ ਲੀਕ ਮਾਮਲੇ ਦੇ ਚਲਦਿਆਂ ਰੱਦ ਕੀਤੀ ਗਈ ਪ੍ਰੀਖਿਆ ਵਾਲੇ ਫ਼ੈਸਲੇ ਤੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ।
ਕੀ ਆਖਿਆ ਹੈ ਕਨਵੀਨਰ ਅਰਵਿੰਦ ਕੇਜਰੀਵਾਲ ਨੇ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ (National Convener) ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਨੀਟ ਪੇਪਰ (NEET paper) ਲੀਕ ਦੇ ਕਥਿਤ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਬੰਗਲਾਦੇਸ਼ ਅਤੇ ਨੇਪਾਲ ਦੇ ਨੌਜਵਾਨ ਰਾਜਨੀਤਕ ਤਬਦੀਲੀ ਲਿਆ ਸਕਦੇ ਹਨ ਤਾਂ ਭਾਰਤੀ ਵਿਦਿਆਰਥੀ ਵੀ ਜਵਾਬਦੇਹੀ ਲਈ ਦਬਾਅ ਪਾ ਸਕਦੇ ਹਨ ।
ਵਾਰ-ਵਾਰ ਵਾਪਰੀਆਂ ਪੇਪਰ ਲੀਕ ਘਟਨਾਵਾਂ ਨੇ ਉਮੀਦਵਾਰਾਂ ਦੇ ਵਿਸ਼ਵਾਸ ਨੂੰ ਹਿਲਾ ਦਿੱਤਾ ਹੈ
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੇਪਰ ਲੀਕ ਦੀਆਂ ਵਾਰ-ਵਾਰ ਵਾਪਰੀਆਂ ਘਟਨਾਵਾਂ ਨੇ ਉਮੀਦਵਾਰਾਂ ਦੇ ਵਿਸ਼ਵਾਸ ਨੂੰ ਹਿਲਾ ਕੇ ਰੱਖ ਦਿੱਤਾ ਹੈ । ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਪਿਛਲੀਆਂ ਜਾਂਚਾਂ ਦੇ ਨਤੀਜੇ ਵਜੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਜੇ ਜਨਰਲ ਜ਼ੈੱਡ ਬੰਗਲਾਦੇਸ਼ ਅਤੇ ਨੇਪਾਲ ਵਰਗੇ ਦੇਸ਼ਾਂ ਵਿੱਚ ਸਰਕਾਰਾਂ ਬਦਲ ਸਕਦਾ ਹੈ ਤਾਂ ਭਾਰਤੀ ਨੌਜਵਾਨ ਵੀ ਪੇਪਰ ਲੀਕ ਮਾਮਲਿਆਂ ਵਿੱਚ ਜਵਾਬਦੇਹੀ ਯਕੀਨੀ ਬਣਾ ਸਕਦੇ ਹਨ ।
ਸੀ. ਬੀ. ਆਈ. ਜਾਂਚ ਦਾ ਕੋਈ ਨਤੀਜਾ ਨਹੀਂ ਨਿਕਲੇਗਾ : ਅਰਵਿੰਦ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਦੀ ਸੀ. ਬੀ. ਆਈ. (C. B. I.) ਜਾਂਚ ਦਾ ਕੋਈ ਨਤੀਜਾ ਨਹੀਂ ਨਿਕਲੇਗਾ, ਕਿਉਂਕਿ ਇਹ ਪਿਛਲੇ ਪੇਪਰ ਲੀਕ ਮਾਮਲੇ ਵਿੱਚ ਕੁਝ ਵੀ ਕਰਨ ਵਿੱਚ ਅਸਫਲ ਰਹੀ ਹੈ । ਉਨ੍ਹਾਂ 2014 ਤੋਂ ਪੇਪਰ ਲੀਕ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸ਼ਾਸਿਤ ਰਾਜਾਂ ਵਿੱਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ।









