ਹੁਸ਼ਿਆਰਪੁਰ ਦੇ ਨੌਜਵਾਨ ਦੀ ਸਾਊਦੀ ਅਰਬ ‘ਚ ਮੌਤ,ਲਾਸ਼ ਭਾਰਤ ਲਿਆਉਣ ਦੀ ਕੀਤੀ ਮੰਗ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਗੋਲੀਆਂ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਸਾਊਦੀ ਅਰਬ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਨੂੰ ਸਾਊਦੀ ਅਰਬ ਤੋਂ ਲਾਸ਼ ਪਿੰਡ ਲਿਆਉਣ ਦੀ ਅਪੀਲ ਕੀਤੀ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਇਹ ਵੀ ਪੜ੍ਹੋ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਨਰਮੇ ਦੀ ਫ਼ਸਲ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ
ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ
ਗੜ੍ਹਸ਼ੰਕਰ ਇਲਾਕੇ ਦੇ ਪਿੰਡ ਗੋਲੀਆਂ ਦੇ ਰਹਿਣ ਵਾਲੇ ਪਰਮਜੀਤ ਸਿੰਘ ਥਿੰਦ ਪੁੱਤਰ ਪਰਮਜੀਤ ਸਿੰਘ ਥਿੰਦ (26) ਦੀ ਸਾਊਦੀ ਅਰਬ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਪਰਮਦੀਪ ਸਿੰਘ ਦੇ ਚਾਚਾ ਅਵਤਾਰ ਸਿੰਘ ਅਤੇ ਭੈਣਾਂ ਦਲਵੀਰ ਕੌਰ ਅਤੇ ਜਸਵਿੰਦਰ ਕੌਰ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਦੱਸਿਆ ਕਿ ਪਰਮਦੀਪ ਸਿੰਘ 30 ਨਵੰਬਰ 2023 ਨੂੰ ਸਾਊਦੀ ਅਰਬ ਗਿਆ ਸੀ ਅਤੇ ਉਹ ਉੱਥੇ ਕਾਰ ਚਲਾਉਂਦਾ ਸੀ। ਪਿੱਛੇ ਜਿਹੇ ਉਨ੍ਹਾਂ ਨੂੰ ਸਾਊਦੀ ਅਰਬ ਤੋਂ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਪਰਮਦੀਪ ਸਿੰਘ ਦੀ ਮੌਤ ਹੋ ਗਈ ਹੈ।
ਮਾਤਾ-ਪਿਤਾ ਦੀ ਪਹਿਲਾਂ ਹੀ ਹੋਈ ਮੌਤ
ਦੱਸ ਦੇਈਏ ਕਿ ਪਰਮਦੀਪ ਸਿੰਘ ਥਿੰਦ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹੁਣ ਪਰਿਵਾਰ ਨੇ ਭਾਰਤ ਸਰਕਾਰ ਤੋਂ ਲਾਸ਼ ਨੂੰ ਪਿੰਡ ਲਿਆਉਣ ਦੀ ਮੰਗ ਕੀਤੀ ਹੈ। ਤਾਂ ਜੋ ਪਰਮਦੀਪ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।