ਅਦਾਲਤ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ ਮਿਲੀ ਵੱਡੀ ਰਾਹਤ, RDX ਮਾਮਲੇ ‘ਚ ਹੋਏ ਬਰੀ

0
20

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ RDX ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਹਮਾਰਾ ਖ਼ਿਲਾਫ਼ RDX ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ।

ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ RDX ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।

LEAVE A REPLY

Please enter your comment!
Please enter your name here