ਆਏ ਸਾਲ ਅਨੇਕਾਂ ਹੀ ਨੌਜਵਾਨ ਵੱਡੇ- ਵੱਡੇ ਸੁਪਨੇ ਲੈ ਕੇ ਵਿਦੇਸ਼ ਜਾਂਦੇ ਹਨ। ਪੰਜਾਬ ਤੋਂ ਵੀ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਉਨ੍ਹਾਂ ਦੇ ਇਹ ਸੁਪਨੇ-ਸੁਪਨੇ ਹੀ ਬਣ ਕੇ ਰਹਿ ਜਾਂਦੇ ਹਨ।
ਅਜਿਹਾ ਹੀ ਹਾਦਸਾ ਪੰਜਾਬ ਦੇ ਇੱਕ ਨੌਜਵਾਨ ਨਾਲ ਵਿਦੇਸ਼ ‘ਚ ਵਾਪਰ ਗਿਆ ਹੈ। ਦੱਸ ਦਈਏ ਕਿ ਇਹ ਮੰਦਭਾਗੀ ਖਬਰ ਮੁਕੇਰੀਆਂ ਦੇ ਪਿੰਡ ਭੰਗਾਲਾ ਤੋਂ ਸਾਹਮਣੇ ਆਈ ਹੈ। ਜਿੱਥੋਂ ਦੇ ਇੱਕ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਜਿਸ ਨੌਜਵਾਨ ਦੀ ਅਮਰੀਕਾ ਵਿਖੇ ਸੜਕ ਹਾਦਸੇ ‘ਚ ਮੌ.ਤ ਹੋਈ ਹੈ ਉਸਦੀ ਪਛਾਣ ਸਿਮਰਨਪਾਲ ਸਿੰਘ ਸਿੱਧੂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ ਤੇ ਉਹ 2018 ਵਿਚ ਅਮਰੀਕਾ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਆਦਾ ਬਰਫ਼ ਹੋਣ ਕਾਰਨ ਸਿਮਰਨਪਾਲ ਸਿੰਘ ਸਿੱਧੂ ਦਾ ਟਰੱਕ ਸਲਿਪ ਹੋ ਗਿਆ ਸੀ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ।
ਮ੍ਰਿਤਕ ਦੇ ਪਿਤਾ ਨੇ ਪੰਜਾਬ ਸਰਕਾਰ ਕੋਲ ਗੁਹਾਰ ਲਗਾਈ ਹੈ। ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿਮਰਨਪਾਲ ਸਿੰਘ ਸਿੱਧੂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਰਸਮਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ।