ਅਮਰੀਕਾ ਦੇ ਟੈਕਸਾਸ ‘ਚ ਮੁੜ ਹੋਈ ਫਾਇਰਿੰਗ, 1 ਬੱਚੇ ਦੀ ਮੌਤ, ਕਈ ਜ਼ਖ਼ਮੀ

0
38

ਅਮਰੀਕਾ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਘਟਨਾ ਟੈਕਸਾਸ ਦੀ ਹੈ। ਇਥੋਂ ਦੇ ਇਕ ਬਾਜ਼ਾਰ ਵਿਚ ਹੋਈ ਗੋਲੀਬਾਰੀ ਵਿਚ ਤਿੰਨ ਬੱਚੇ ਤੇ ਦੋ ਵਿਅਕਤੀ ਜ਼ਖਮੀ ਹੋ ਗਏ। ਜ਼ਖਮੀਆਂ ਵਿਚੋਂ 10 ਸਾਲਾ ਬੱਚੇ ਦੀ ਬਾਅਦ ਵਿਚ ਹਸਪਤਾਲ ‘ਚ ਮੌਤ ਹੋ ਗਈ। ਪੁਲਿਸ ਵੱਲੋਂ ਇਹ ਜਾਣਕਾਰੀ ਦਿੱਤੀ ਗਈ।

ਪੀਅਰਲੈਂਡ ਪੁਲਿਸ ਵਿਭਾਗ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਕਿਹਾ ਕਿ ਐਤਵਾਰ ਸ਼ਾਮ ਲਗਭਗ 5.30 ਵਜੇ ਪੀਅਰਲੈਂਡ ਦੇ ਕਾਲਜ ਫਰੀ ਮਾਰਕੀਟ ਵਿਚ ਗੋਲੀਬਾਰੀ ਹੋਣ ਦੀ ਖਬਰ ਮਿਲਣ ‘ਤੇ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਪੀੜਤਾਂ ਨੂੰ ਹਸਪਤਾਲ ਪਹੁੰਚਾਇਆ।

ਪੀਅਰਲੈਂਡ ਪੁਲਿਸ ਨੇ ਕਿਹਾ ਕਿ ਗੋਲੀਬਾਰੀ ਵਿਚ ਜ਼ਖਮੀ ਹੋਈ 14 ਸਾਲਾ ਲੜਕੀ ਤੇ 18 ਸਾਲ ਦੇ ਨੌਜਵਾਨ ਦੀ ਹਾਲਤ ਸਥਿਰ ਹੈ ਜਦੋਂਕਿ ਹੋਰ ਜ਼ਖਮੀ 16 ਸਾਲ ਦੇ ਕਿਸ਼ੋਰ ਦਾ ਆਪ੍ਰੇਸ਼ਨ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ 37 ਸਾਲਾ ਸ਼ਖਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਤੇ ਫਿਰ ਉਸ ਨੂੰ ਛੁੱਟੀ ਦੇ ਦਿੱਤੀ ਗਈ।

ਪੁਲਿਸ ਨੇ ਘਟਨਾ ਵਿਚ ਜ਼ਖਮੀ ਹੋਏ ਲੋਕਾਂ ਦੇ ਨਾਵਾਂ ਦੀ ਜਾਣਕਾਰੀ ਨਹੀਂ ਦਿੱਤੀ ਹੈ। ਅਧਿਕਾਰੀ ਚਾਡ ਰੋਜਰਸ ਨੇ ਕਿਹਾ ਕਿ ਦੋ ਲੋਕਾਂ ਦੇ ਵਿਚ ਹੋਈ ਬਹਿਸ ਦੇ ਬਾਅਦ ਗੋਲੀਬਾਰੀ ਹੋਈ ਤੇ ਦੋਵੇਂ ਇਕ-ਦੂਜੇ ਨੂੰ ਨਹੀਂ ਜਾਣਦੇ ਸਨ। ਪੁਲਿਸ ਨੇ ਕਿਹਾ ਕਿ ਦੋ ਲੋਕਾਂ ਨੇ ਬਾਜ਼ਾਰ ਵਿਚ ਪਿਸਤੌਲ ਨਾਲ ਇਕ-ਦੂਜੇ ‘ਤੇ ਗੋਲੀਬਾਰੀ ਕੀਤੀ।

LEAVE A REPLY

Please enter your comment!
Please enter your name here