ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਚੰਡੀਗੜ੍ਹ ਦੇ ਤਿੰਨ ਕੌਂਸਲਰ ਆਪ ਛੱਡ ਕੇ BJP ਵਿੱਚ ਸ਼ਾਮਲ ਹੋ ਗਏ। ਭਾਜਪਾ ‘ਚ ਸ਼ਾਮਲ ਹੋਣ ਵਾਲੇ ਕੌਂਸਲਰਾਂ ‘ਚ ਆਪ ਦੀ ਮਹਿਲਾ ਕੌਂਸਲਰ ਪੂਨਮ ਦੇਵੀ, ਨੇਹਾ ਮੁਸਾਵਤ ਅਤੇ ਗੁਰਚਰਨ ਕਾਲਾ ਹਨ, ਜੋ ਦਿੱਲੀ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋ ਗਏ।
ਜਾਣਕਾਰੀ ਅਨੁਸਾਰ BJP ਮੇਅਰ ਨੇ ਵੀ ਅਸਤੀਫਾ ਦੇ ਦਿੱਤਾ ਹੈ। ਇਸੇ ਦੌਰਾਨ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਅਸਤੀਫਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਾਇਰ ਪਟੀਸ਼ਨ ’ਤੇ ਸੁਣਵਾਈ ਅੱਜ 19 ਫਰਵਰੀ ਨੂੰ ਹੋਣੀ ਹੈ।