ਉੱਤਰ ਪ੍ਰਦੇਸ਼ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫਾ, ਕਾਂਸਟੇਬਲ ਭਰਤੀ ਦੀ ਉਮਰ ਸੀਮਾ ‘ਚ 3 ਸਾਲ ਦੀ ਛੋਟ

0
119

ਉੱਤਰ ਪ੍ਰਦੇਸ਼ ਪੁਲਿਸ ਵਿਭਾਗ ਵਿਚ ਆਸਾਮੀਆਂ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਨੌਜਵਾਨਾਂ ਲਈ ਚੰਗੀ ਖਬਰ ਹੈ। ਸੀਐੱਮ ਯੋਗੀ ਆਦਿਤਿਆਨਾਥ ਨੇ ਵੱਡਾ ਤੋਹਫਾ ਦਿੱਤਾ ਹੈ। ਯੂਪੀ ਪੁਲਿਸ ਭਰਤੀ ਨੂੰ ਲੈ ਕੇ ਉਮਰ ਹੱਦ ਵਿਚ ਛੋਟ ਦੀ ਮੰਗ ਕਰ ਰਹੇ ਨੌਜਾਵਨਾਂ ਨੂੰ ਸੂਬੇ ਦੀ ਯੋਗੀ ਸਰਕਾਰ ਨੇ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਮੰਗ ਨੂੰ ਮੰਨ ਲਿਆ ਹੈ।

ਯੂਪੀ ਪੁਲਿਸ ਨੇ ਕਾਂਸਟੇਬਲ ਦੇ 60,000 ਤੋਂ ਵੱਧ ਅਹੁਦਿਆਂ ‘ਤੇ ਭਰਤੀਆਂ ਕੱਢੀਆਂ ਹਨ।ਇਸ ਭਰਤੀ ਲਈ ਹੁਣੇ ਜਿਹੇ ਆਫੀਸ਼ੀਅਲ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।ਇਸ ਭਰਤੀ ਮੁਹਿੰਮ ਲਈ ਭਰਤੀ ਪ੍ਰਕਿਰਿਆ ਦੀ ਸ਼ੁਰੂਆਤ 27 ਦਸੰਬਰ ਤੋਂ ਹੋਣ ਜਾ ਰਹੀ ਹੈ। ਇਨ੍ਹਾਂ ਭਰਤੀਆਂ ਵਿਚ ਬਿਨੈਕਾਰ ਕਰਨ ਵਾਲੇ ਨੌਜਵਾਨਾਂ ਲਈ ਸਰਕਾਰ ਨੇ ਅਧਿਕਤਮ ਉਮਰ ਹੱਦ ਵਧਾ ਦਿੱਤੀ ਹੈ।

LEAVE A REPLY

Please enter your comment!
Please enter your name here