ਕਪੂਰਥਲਾ ‘ਚ 100 ਤੋਂ ਵੱਧ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਗਰੀਬਾਂ ਦੇ ਆਸ਼ਿਆਨੇ ਸੜ ਕੇ ਹੋਏ ਸੁਆਹ

0
73

ਕਪੂਰਥਲਾ ਦੀ ਰੇਲ ਕੋਚ ਫੈਕਟਰੀ ਦੇ ਬਾਹਰਵਾਰ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ ਝੁੱਗੀਆਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਸੀ। ਜਿਸ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਅਤੇ ਕਰੀਬ 100 ਝੁੱਗੀਆਂ ਨੂੰ ਸੜ ਕੇ ਸੁਆਹ ਕਰ ਦਿੱਤਾ। ਹਾਲਾਂਕਿ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਸਨ ਜੋ ਕਾਫ਼ੀ ਜੱਦੋਜਹਿਦ ਮਗਰੋਂ ਅੱਗ ‘ਤੇ ਕਾਬੂ ਪਾਇਆ ਗਿਆ।

ਮੌਕੇ ‘ਤੇ ਪਹੁੰਚ ਕੇ ਮੁਆਇਨਾ ਕੀਤਾ ਗਿਆ ਅਤੇ ਪੀੜਤ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ। ਲੋਕਾਂ ਨੇ ਦੱਸਿਆ ਕਿ ਹੁਣ ਉਨ੍ਹਾਂ ਦੇ ਕੋਲ ਨਾ ਤਾਂ ਰਹਿਣ ਲਈ ਆਸ਼ਿਆਨਾ ਹੀ ਹੈ ਅਤੇ ਨਾ ਹੀ ਖਾਣ ਲਈ ਕੁਝ ਬਾਕੀ ਬਚਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਇਸ ਮਾਰ ਨੂੰ ਝੱਲ ਪਾਉਣਾ ਉਨ੍ਹਾਂ ਲਈ ਵੱਡੀ ਚੁਣੌਤੀ ਹੈ। ਲਿਹਾਜ਼ਾ ਉਨ੍ਹਾਂ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਦੀ ਗੁਹਾਰ ਲਗਾਈ ਹੈ।

LEAVE A REPLY

Please enter your comment!
Please enter your name here