ਕਰਨ ਔਜਲਾ ਨੇ ਆਸਟ੍ਰੇਲੀਆ ‘ਚ ਆਪਣੇ ਸ਼ੌਅ ਦੌਰਾਨ ਸਿੱਧੂ ਮੂਸੇਵਾਲਾ, ਸੰਦੀਪ ਨੰਗਲ ਅੰਬੀਆ ਨੂੰ ਦਿੱਤੀ ਸ਼ਰਧਾਜਲੀ

0
137

ਪੰਜਾਬੀ ਗਾਇਕ ਕਰਨ ਔਜਲਾ (Karan Aujla) ਇੱਕ ਵਾਰ ਫਿਰ ਤੋਂ ਦਰਸ਼ਕਾਂ ਦੇ ਵਿੱਚ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆ ਰਹੇ ਹਨ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਫਿਲਮੀ ਸਿਤਾਰਿਆਂ ਨੇ ਆਪਣੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਸੀ। ਉਨ੍ਹਾਂ ਵਿੱਚੋਂ ਇੱਕ ਕਰਨ ਔਜਲਾ ਵੀ ਸੀ। ਫਿਲਹਾਲ ਕਰਨ ਔਜਲਾ ਆਪਣੇ ਕੰਮ ਤੇ ਵਾਪਸ ਪਰਤ ਚੁੱਕੇ ਹਨ। ਉਹ ਆਪਣੇ ਵਰਲਡ ਟੂਰ ਵਿੱਚ ਵਿਅਸਤ ਹਨ। ਆਪਣੇ ਸਟੇਜ਼ ਸ਼ੋਅ ਦੌਰਾਨ ਕਲਾਕਾਰ ਨੇ ਸਿੱਧੂ ਮੂਸੇਵਾਲਾ ਸਮੇਤ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਅਤੇ ਦੀਪ ਸਿੱਧੂ ਨੂੰ ਸ਼ਰਧਾਜਲੀਂ ਦਿੱਤੀ।

ਗਾਇਕ ਵੱਲੋਂ ਇਸਦਾ ਇੱਕ ਵੀਡੀਓ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ ਗਿਆ ਹੈ। ਦੱਸ ਦੇਈਏ ਕਿ ਆਪਣੇ ਪਰਥ (Perth) ਵਿੱਚ ਸ਼ੋਅ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਦੀਆਂ ਤਿਨ ਮਸ਼ਹੂਰ ਸ਼ਖਸ਼ੀਅਤਾਂ ਨੂੰ ਸ਼ਰਧਾਜਲੀ ਦਿੱਤੀ ਗਈ। ਸਟੇਜ ਦੇ ਬੈਕਗ੍ਰਾਊਂਡ ਵਿੱਚ ਸਿੱਧੂ ਮੂਸੇਵਾਲਾ ਸਮੇਤ ਕਬੱਡੀ ਖਿਡਾਰੀ ਸੰਦੀਪ ਸਿੰਘ ਅਤੇ ਦੀਪ ਸਿੱਧੂ ਦੀ ਤਸਵੀਰ ਵੀ ਨਜ਼ਰ ਆ ਰਹੀ ਹੈ। ਕਲਾਕਾਰ ਦੀ ਇਸ ਪੋਸਟ ਉੱਪਰ ਫੈਨਜ਼ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।

 

 

LEAVE A REPLY

Please enter your comment!
Please enter your name here