ਪੰਜਾਬ ਕੈਬਨਿਟ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ। ਮੰਤਰੀ ਵਲੋਂ ਇਸ ਸੰਬੰਧੀ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫੌਜਾ ਸਿੰਘ ਸਰਾਰੀ ਕਰੱਪਸ਼ਨ ਦੇ ਇਲਜ਼ਾਮਾਂ ‘ ਚ ਘਿਰੇ ਹੋਏ ਹਨ। ਇਸਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਈ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ। ਕਈ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ‘ਚ ਜਗ੍ਹਾ ਮਿਲ ਸਕਦੀ ਹੈ। ਜਾਣਕਾਰੀ ਅਨੁਸਾਰ ਅੱਜ ਸ਼ਾਮ 5 ਵਜੇ ਨਵੇਂ ਮੰਤਰੀ ਹਲਫ ਲੈਣਗੇ। ਪੰਜਾਬ ਮੰਤਰੀ ਮੰਡਲ ‘ਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ।