ਖੰਨਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਗਈ ਜਾਨ

0
78

ਖੰਨਾ ਦੇ ਮਾਲੇਰਕੋਟਲਾ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਬਾਈਕ ‘ਤੇ ਜਾ ਰਹੇ ਨੌਜਵਾਨਾਂ ਨੂੰ ਕੈਂਟਰ ਨੇ ਟੱਕਰ ਮਾਰੀ। ਮ੍ਰਿਤਕਾਂ ਦੀ ਪਛਾਣ ਹਰਪਾਲ ਸਿੰਘ ਕਾਲੂ ਤੇ ਹਰਪ੍ਰੀਤ ਸਿੰਘ ਪ੍ਰੀਤ ਵਾਸੀ ਸੰਗੇੜਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਹਰਪਾਲ ਤੇ ਹਰਪ੍ਰੀਤ ਦੋਵੇਂ ਗੁਆਂਢੀ ਸਨ। ਉਹ ਖੰਨਾ ਵਿਚ ਮਾਲੇਰਕੋਟਲਾ ਰੋਡ ‘ਤੇ ਗੁਰੂ ਨਾਨਕ ਸਟੀਲ ਵਰਕਸ ‘ਤੇ ਕੰਮ ਕਰਦੇ ਸਨ। ਦੋਵੇਂ ਬਾਈਕ ‘ਤੇ ਜਾ ਰਹੇ ਸਨ ਕਿ ਕੈਂਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਗੰਭੀਰ ਤੌਰ ‘ਤੇ ਜ਼ਖਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਖੰਨਾ ਭਰਤੀ ਕਰਾਇਆ ਗਿਆ।

ਹਰਪ੍ਰੀਤ ਸਿੰਘ ਦੀ ਹਸਪਤਾਲ ਪਹੁੰਚਣ ਦੇ ਕੁਝ ਸਮੇਂ ਬਾਅਦ ਮੌਤ ਹੋ ਗਈ। ਦੂਜੇ ਪਾਸੇ ਹਰਪਾਲ ਸਿੰਘ ਨੂੰ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿਚ ਰੈਫਰ ਕੀਤਾ ਗਿਆ ਸੀ। ਹਰਪਾਲ ਨੂੰ ਲੈ ਕੇ ਐਂਬੂਲੈਂਟ ਮੰਡੀ ਗੋਬਿੰਦਗੜ੍ਹ ਪਹੁੰਚੀ ਤਾਂ ਉਥੇ ਉਸ ਦੀ ਮੌਤ ਹੋ ਗਈ।

ਸਿਟੀ ਥਾਣਾ 2 ਵਿਚ ਹਰਪਾਲ ਸਿੰਘ ਦੇ ਪਿਤਾ ਦਾਰਾ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ‘ਤੇ ਕੈਂਟਰ ਚਾਲਕ ਅਫਜਾਲ ਵਾਸੀ ਖਾਨਪੁਰ ਗੁੱਜਰ ਜ਼ਿਲ੍ਹਾ ਸਹਾਰਨਪੁਰ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

LEAVE A REPLY

Please enter your comment!
Please enter your name here