ਗੁਰੂ ਸਾਹਿਬਾਨ ਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇਕ ਪ੍ਰੇਰਨਾ ਸਰੋਤ, ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ : ਰਾਜਾ ਵੜਿੰਗ

0
25

ਪੰਜਾਬ ਕਾਂਗਰਸ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਹੋਰ ਸਿਆਸੀ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਪਾਰਟੀ ਨੂੰ ਲੋਕਾਂ ਕੋਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਮੀਦ ਹੈ ਕਿ ਭਾਰਤ ਜੋੜੋ ਯਾਤਰਾ ਜੋ ਪੰਜਾਬ ਦੇ ਭਖਦੇ ਮਸਲਿਆਂ ਤੇ ਮੌਜੂਦਾ ਹਾਲਾਤ ਨੂੰ ਉਭਾਰਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਫ਼ਤਹਿਗੜ੍ਹ ਸਾਹਿਬ ਦੀਆਂ 5 ਸੜਕਾਂ ਨੂੰ ਸ਼ਹੀਦੀ ਸਭਾ ਤੋਂ ਪਹਿਲਾਂ ਚੌੜਾ ਕਰਨ ਬਾਰੇ ਕੀਤੇ ਐਲਾਨ ਸਬੰਧੀ ਪੁੱਛੇ ਜਾਣ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਇਹ ਗੁਰੂ ਦਾ ਦਰ ਹੈ, ਇੱਥੇ ਸਿਆਸਤ ਨਹੀਂ ਕਰਨੀ ਚਾਹੀਦੀ।

ਸਾਨੂੰ ਉਮੀਦ ਹੈ ਕਿ ਮੁੱਖ ਮੰਤਰੀ ਆਪਣੇ ਵਾਅਦੇ ਨੂੰ ਜ਼ਰੂਰ ਪੂਰਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਮਾਜ ਲਈ ਇਕ ਪ੍ਰੇਰਨਾ ਸਰੋਤ ਹੈ ਉਨ੍ਹਾਂ ਦੀਆਂ ਸਿਖਿਆਵਾਂ ਤੋਂ ਸਮਾਜ ਨੂੰ ਸੇਧ ਲੈਣ ਦੀ ਲੋੜ ਹੈ।

LEAVE A REPLY

Please enter your comment!
Please enter your name here