ਚੀਨ ਦੇ ਹੇਨਾਨ ਸੂਬੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਸਕੂਲ ਦੇ ਹੋਸਟਲ ਵਿੱਚ ਅੱਗ ਲੱਗ ਗਈ। ਇਸ ‘ਚ 13 ਲੋਕਾਂ ਦੀ ਮੌਤ ਹੋ ਗਈ ਸੀ। ਅੰਕੜਾ ਵਧਣ ਦੀ ਉਮੀਦ ਹੈ। ਚੀਨ ਦੀ ਸਿਨਹੂਆ ਨਿਊਜ਼ ਏਜੰਸੀ ਨੇ ਅੱਜ ਸ਼ਨੀਵਾਰ ਨੂੰ ਦੱਸਿਆ ਕਿ ਹੇਨਾਨ ਸੂਬੇ ਦੇ ਨਾਨਯਾਂਗ ਸ਼ਹਿਰ ਦੇ ਨੇੜੇ ਯਾਂਸ਼ਾਨਪੂ ਪਿੰਡ ਦੇ ਯਿੰਗਕਾਈ ਸਕੂਲ ਦੇ ਹੋਸਟਲ ‘ਚ ਲੱਗੀ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਸਕੂਲ ਮੁਖੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਨਿਊਜ਼ ਏਜੰਸੀ ਨੇ ਸ਼ਨੀਵਾਰ ਸਵੇਰੇ ਕਿਹਾ ਕਿ ਹੇਨਾਨ ਦੇ ਯਾਂਸ਼ਾਨਪੁ ਪਿੰਡ ਦੇ ਯਿੰਗਕਾਈ ਸਕੂਲ ਵਿੱਚ ਅੱਗ ਲੱਗਣ ਦੀ ਸੂਚਨਾ ਸ਼ੁੱਕਰਵਾਰ ਰਾਤ 11 ਵਜੇ ਸਥਾਨਕ ਫਾਇਰ ਵਿਭਾਗ ਨੂੰ ਦਿੱਤੀ ਗਈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬਚਾਅ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਰਾਤ 11:38 ‘ਤੇ ਅੱਗ ‘ਤੇ ਕਾਬੂ ਪਾਇਆ ਗਿਆ।