ਚੰਡੀਗੜ੍ਹ ‘ਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਯੁੱਧਿਆ ‘ਚ ‘ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਹਿਰ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੋਰਡ, ਕਾਰਪੋਰੇਸ਼ਨ ਅਤੇ ਇੰਡਸਟਰੀਅਲ ਯੂਨਿਟਾਂ ਬੰਦ ਰਹਿਣਗੀਆਂ।
ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹਨ। ਦਰਅਸਲ 22 ਜਨਵਰੀ ਨੂੰ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਲੋਕ ਉਸ ‘ਚ ਸ਼ਾਮਲ ਹੋਣਾ ਚਾਹੁੰਦੇ ਹਨ।

ਇਸ ਲਈ ਪ੍ਰਸ਼ਾਸਨ ਵੱਲੋਂ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਫ਼ੈਸਲਾ ਲਿਆ ਗਿਆ ਹੈ। ਉਧਰ, ਅਯੁੱਧਿਆ ਵਿਚ ‘ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਕੇਂਦਰ ਦੇ ਸਾਰੇ ਸਰਕਾਰੀ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ।









