ਚੰਡੀਗੜ੍ਹ ‘ਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਚੋਣ ਲਈ ਅਨਿਲ ਮਸੀਹ ਚੋਣ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਭਾਰਤੀ ਜਨਤਾ ਪਾਰਟੀ ਦਾ ਸਾਹਮਣਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਨਾਲ ਹੋਵੇਗਾ। ਇਹ ਚੋਣ ਸਖ਼ਤ ਸੁਰੱਖਿਆ ਵਿਚਕਾਰ ਕਰਵਾਈ ਜਾਵੇਗੀ।
ਹਾਲਾਂਕਿ ਇਹ ਕਹਿਣਾ ਹਾਲੇ ਮੁਸ਼ਕਿਲ ਹੈ ਕਿ ਕਿਹੜੀ ਪਾਰਟੀ ਤਿੰਨ ਅਹੁਦਿਆਂ ’ਤੇ ਜਾਵੇਗੀ, ਪਰ ਇਹ ਤੈਅ ਹੈ ਕਿ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਇੰਡੀਆ’ ਗਠਜੋੜ ਦੇ ਸਾਹਮਣੇ ਹਾਰ ਨੂੰ ਆਸਾਨੀ ਨਾਲ ਸਵੀਕਾਰ ਨਹੀਂ ਕਰੇਗੀ। ਜਿੱਤ ਲਈ ਲੋੜੀਂਦੀਆਂ ਚਾਰ ਵੋਟਾਂ ਤੋਂ ਘੱਟ ਹੋਣ ਦੇ ਬਾਵਜੂਦ ਸੋਮਵਾਰ ਰਾਤ ਤੱਕ ਭਾਜਪਾ ਆਗੂ ਦਾਅਵਾ ਕਰ ਰਹੇ ਸਨ ਕਿ ਤਿੰਨੇ ਸੀਟਾਂ ਉਨ੍ਹਾਂ ਦੇ ਕਬਜ਼ੇ ਵਿਚ ਹੋਣਗੀਆਂ।
ਚੰਡੀਗੜ੍ਹ ਨਗਰ ਨਿਗਮ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਮੇਅਰ ਚੋਣ ਵਿਚ ਜਿੱਤ ਦਾ ਜਸ਼ਨ ਮਨਾਉਣ ਲਈ ਕਿਸੇ ਵੀ ਪਾਰਟੀ ਦੇ ਨੇਤਾ ਅਤੇ ਵਰਕਰ ਨੂੰ ਨਿਗਮ ਦਫ਼ਤਰ ਵਿਚ ਪ੍ਰਵੇਸ਼ ਨਹੀਂ ਮਿਲੇਗਾ। ਇਸ ਦੇ ਨਾਲ ਹੀ ਸਦਨ ਦੇ ਅੰਦਰ ਅਧਿਕਾਰੀਆਂ ਨੂੰ ਵੀ ਸੀਮਤ ਗਿਣਤੀ ਵਿਚ ਰੱਖਿਆ ਜਾਵੇਗਾ। ਸ਼ਹਿਰ ਦੇ ਸੀਨੀਅਰ ਨੇਤਾਵਾਂ ਨੂੰ ਚੋਣ ਪ੍ਰਕਿਰਿਆ ਤੋਂ ਦੂਰ ਰੱਖਿਆ ਜਾਵੇਗਾ।