ਛੱਤੀਸਗੜ੍ਹ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਨਵ-ਵਿਆਹੇ ਜੋੜੇ ਸਮੇਤ 5 ਲੋਕਾਂ ਦੀ ਹੋਈ ਮੌ.ਤ

0
88

ਛੱਤੀਸਗੜ੍ਹ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹਾ ਜਾਂਜਗੀਰ-ਚਾਪਾ ਵਿੱਚ ਐਤਵਾਰ ਦੀ ਸਵੇਰ ਨੂੰ ਇਕ ਟਰੱਕ ਵੱਲੋਂ ਕਾਰ ਨੂੰ ਟੱਕਰ ਮਾਰਨ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ। ਵਿਆਹ ਤੋਂ ਵਾਪਸ ਆ ਰਹੀ ਕਾਰ ਜਿਸ ਵਿੱਚ ਵਿਆਹ ਵਾਲਾ ਲੜਕਾ ਤੇ ਲੜਕੀ ਸਵਾਰ ਸਨ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿੱਚ ਨਵ ਵਿਆਹੇ ਜੋੜੇ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਕਾਰ ਰਾਮਗੜ੍ਹ ਤੋਂ ਅਕਲਤਰਾ ਵੱਲ ਜਾ ਰਹੀ ਸੀ। ਘਟਨਾ ਮੁਲਮੁਲਾ ਥਾਣਾ ਦੇ ਪਕਰੀਆ ਜੰਗਲ ਕੋਲ ਵਾਪਰੀ। ਸਥਾਨਕ ਲੋਕਾਂ ਨੇ ਹਾਦਸੇ ਦੀ ਜਾਣਕਾਰੀ ਐਮਰਜੈਂਸੀ ਨੰਬਰ 112 ਉਤੇ ਦਿੱਤੀ।

ਘਟਨਾ ਦਾ ਪਤਾ ਚਲਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਵਿਆਹ ਵਿੱਚ ਸ਼ਾਮਲ ਹੋ ਕੇ ਬਲੌਦਾ ਵਾਪਸ ਆ ਰਹੇ ਸਨ। ਟਰੱਕ ਡਰਾਈਵਰ ਗੱਡੀ ਛੱਡ ਕੇ ਭੱਜ ਗਿਆ।

LEAVE A REPLY

Please enter your comment!
Please enter your name here