ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਅੱਜ ਸਵੇਰੇ 4 ਵਜੇ ਸਦਾ ਲਈ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਭੈਣੀ ਬਾਂਗਰ ਨੇੜੇ ਕਾਦੀਆਂ ਜ਼ਿਲਾ ਗੁਰਦਾਸਪੁਰ ਵਿਖੇ ਹੋਵੇਗਾ। ਇਸ ਸੰਬੰਧੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।