ਜਲੰਧਰ ਦੀ ਰੇਲਵੇ ਕਲੋਨੀ ‘ਚ RPF ਮਹਿਲਾ ਕਾਂਸਟੇਬਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਅਨੀਸ਼ਾ (24) ਵਜੋਂ ਹੋਈ ਹੈ। ਉਹ ਮੂਲ ਰੂਪ ਤੋਂ ਰਾਜਸਥਾਨ ਦੀ ਰਹਿਣ ਵਾਲੀ ਸੀ। ਅਨੀਸ਼ਾ ਦਾ ਪਤੀ ਵੀ ਉਸ ਦੇ ਨਾਲ ਰੇਲਵੇ ਕਲੋਨੀ ਵਿੱਚ ਰਹਿੰਦਾ ਸੀ। ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਨਵੀ ਬਾਰਾਦਰੀ ਦੇ ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਫਿਲਹਾਲ ਮੁੱਢਲੀ ਜਾਂਚ ‘ਚ ਇਹ ਫਾਹਾ ਲੈ ਕੇ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ।
ਬੁੱਧਵਾਰ ਦੇਰ ਸ਼ਾਮ ਪੁਲਿਸ ਨੂੰ ਰੇਲਵੇ ਕਲੋਨੀ ਸਥਿਤ ਰੇਲਵੇ ਕੁਆਟਰਾਂ ਦੇ ਅੰਦਰੋਂ ਔਰਤ ਦੀ ਲਾਸ਼ ਬਰਾਮਦ ਹੋਈ। ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।