ਜਾਪਾਨ ਵਿੱਚ ਨਵੇਂ ਸਾਲ ਵਾਲੇ ਦਿਨ ਆਏ 7.2 ਤੀਬਰਤਾ ਦੇ ਭੂਚਾਲ ਵਿੱਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਪਾਨ ਟੂਡੇ ਮੁਤਾਬਕ ਪ੍ਰਧਾਨ ਮੰਤਰੀ ਫੂਮੀਆ ਕਿਸ਼ਿਦਾ ਨੇ ਕਿਹਾ ਹੈ ਕਿ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। 100 ਇਮਾਰਤਾਂ ਢਹਿ ਢੇਰੀ ਹੋ ਗਈਆਂ ਹਨ।
ਜਾਪਾਨ ‘ਚ ਹਜ਼ਾਰਾਂ ਸੁਰੱਖਿਆ ਕਰਮਚਾਰੀ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਚਾਉਣ ‘ਚ ਲੱਗੇ ਹੋਏ ਹਨ। ਸਮਾਂ ਘੱਟ ਹੈ ਅਤੇ ਹੋਰ ਜਾਨਾਂ ਬਚਾਉਣੀਆਂ ਪੈਣਗੀਆਂ। ਇਸ਼ੀਕਾਵਾ ਦੇ 32,500 ਘਰ ਬਿਜਲੀ ਤੋਂ ਬਿਨਾਂ ਹਨ। ਇਸ ਦੇ ਨਾਲ ਹੀ ਜਾਪਾਨ ਦੇ ਇਸ਼ਿਕਾਵਾ ਇਲਾਕੇ ‘ਚ ਇਕ ਹੋਰ ਭੂਚਾਲ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਜਾਪਾਨ ‘ਚ ਸੋਮਵਾਰ ਨੂੰ ਪਹਿਲੀ ਵਾਰ ਆਏ 7.6 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 50 ਝਟਕੇ ਮਹਿਸੂਸ ਕੀਤੇ ਗਏ ਹਨ। ਸਾਰਿਆਂ ਦੀ ਤੀਬਰਤਾ 3.4 ਤੋਂ 4.6 ਦੇ ਵਿਚਕਾਰ ਸੀ।