ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਅੱਜ ਸਵੇਰੇ ਨਾਰਾ ਸ਼ਹਿਰ ‘ਚ ਹਮਲਾ ਹੋਇਆ। ਉਨ੍ਹਾਂ ‘ਤੇ ਉਸ ਸਮੇਂ ਗੋਲੀਬਾਰੀ ਕੀਤੀ ਗਈ ਜਦੋਂ ਉਹ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਹ ਅਚਾਨਕ ਡਿੱਗ ਗਏ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਪਿੱਛੇ ਤੋਂ ਦੋ ਗੋਲੀਆਂ ਮਾਰੀਆਂ ਗਈਆਂ। ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।
ਪੁਲਿਸ ਨੇ 42 ਸਾਲਾ ਹਮਲਾਵਰ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਬੰਦੂਕ ਬਰਾਮਦ ਹੋਈ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।
ਚਸ਼ਮਦੀਦਾਂ ਮੁਤਾਬਕ ਮੌਕੇ ‘ਤੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਅਤੇ ਆਬੇ ਦੇ ਸਰੀਰ ‘ਚੋਂ ਖੂਨ ਨਿਕਲਦਾ ਦੇਖਿਆ ਗਿਆ। ਜਾਪਾਨ ‘ਚ ਐਤਵਾਰ ਨੂੰ ਉੱਚ ਸਦਨ ਦੀਆਂ ਚੋਣਾਂ ਹੋਣੀਆਂ ਹਨ। ਸ਼ਿੰਜੇ ਇਸ ਲਈ ਉੱਥੇ ਪ੍ਰਚਾਰ ਕਰ ਰਹੇ ਸਨ।