ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਨਾਮੀ ਗੈਂਗਸਟਰ ਦਾ ਐਨਕਾਉਂਟਰ ਕੀਤਾ ਗਿਆ ਹੈ। ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੈਂਗਸਟਰ ਨੂੰ ਮਾਰ ਮੁਕਾਇਆ ਹੈ।
ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇਥੇ ਕਿਸੇ ਕੇਸ ਵਿਚ ਲੈ ਕੇ ਆਈ ਸੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।
ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਪੁਲਿਸ ਇਸ ਗੈਂਗਸਟਰ ਨੂੰ ਇਥੇ ਲਿਆਈ ਸੀ। ਰਿਕਵਰੀ ਦੌਰਾਨ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ।