ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਆਪਣਾ ਤਾਨਾਸ਼ਾਹੀ ਵਾਲਾ ਫੈਸਲਾ ਵਾਪਸ ਲੈ ਲਿਆ ਹੈ। ਪ੍ਰਸ਼ਾਸਨ ਦੇ ਵਲੋਂ ਬੀਤੇ ਦਿਨ 100 ਦੇ ਕਰੀਬ ਸਿੱਖ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ ਅਤੇ ਕਿਹਾ ਸੀ ਕਿ ਜੇਕਰ ਉਹ ਕਲੀਨ ਸ਼ੇਵ ਹੋਣਗੇ ਤਾਂ ਹੀ ਨੌਕਰੀ ਤੇ ਰੱਖਿਆ ਜਾਵੇਗਾ।
ਹੁਣ ਤਾਜ਼ਾ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਸਿੱਖਾਂ ਕੋਲੋਂ ਇਸ ਗੱਲ ਲਈ ਮੁਆਫ਼ੀ ਮੰਗਦਿਆਂ ਹੋਇਆ ਸਿੱਖ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ ‘ਤੇ ਫਿਰ ਤੋਂ ਬਹਾਲ ਕਰ ਦਿੱਤਾ ਹੈ। ਦੱਸ ਦਈਏ ਕਿ ਸੁਰੱਖਿਆ ਗਾਰਡਾਂ ਲਈ ਕਲੀਨ-ਸ਼ੇਵ ਹੋਣਾ ਲਾਜ਼ਮੀ ਕੀਤਾ ਸੀ, ਜਿਸ ਦਾ ਵਰਲਡ ਸਿੱਖ ਆਰਗੇਨਾਈਜੇਸ਼ਨ ਨੇ ਵਿਰੋਧ ਜਤਾ ਕੇ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਸੀ।
ਵਰਲਡ ਸਿੱਖ ਆਰਗੇਨਾਈਜੇਸ਼ਨ ਦੇ ਵਿਰੋਧ ਤੋਂ ਬਾਅਦ ਟੋਰਾਂਟੋ ਸਿਟੀ ਪ੍ਰਸ਼ਾਸਨ ਦੇ ਵੱਲੋਂ ਆਪਣਾ ਤਾਨਾਸ਼ਾਹੀ ਹੁਕਮ ਵਾਪਸ ਲੈਂਦੇ ਹੋਏ 100 ਸਿੱਖਾਂ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ ਤੋਂ ਕੱਢਣ ਵਾਲਾ ਹੁਕਮ ਵਾਪਸ ਲੈਂਦਿਆਂ ਹੋਇਆ, ਉਨ੍ਹਾਂ ਨੂੰ ਨੌਕਰੀ ‘ਤੇ ਫਿਰ ਤੋਂ ਬਹਾਲ ਕਰ ਦਿੱਤਾ ਹੈ।