26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਕੱਢੀਆਂ ਗਈਆਂ ਪੰਜਾਬ ਦੀਆਂ ਝਾਂਕੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਪਹਿਲੇ ਪੜਾਅ ਵਿੱਚ 9 ਝਾਂਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅਗਲੇ ਪੜਾਅ ਵਿੱਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਦੀ ਯੋਜਨਾ ਹੈ ਕਿ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਵੀ ਇੱਕ ਝਾਕੀ ਰੱਖੀ ਜਾਵੇਗੀ। ਦਿੱਲੀ ਦੇ ਵਿਧਾਇਕਾਂ ਨੂੰ ਇਸ ਨੂੰ ਪੰਜਾਬੀ ਖੇਤਰਾਂ ਵਿੱਚ ਲਿਜਾਣ ਦੀ ਛੂਟ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਪਰੇਡ ਲਈ ਤਿੰਨ ਝਾਕੀਆਂ ਤਿਆਰ ਕੀਤੀਆਂ ਗਈਆਂ। ਇਨ੍ਹਾਂ ਵਿੱਚ ਪੰਜਾਬ ਦੇ ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ, ਨਾਰੀ ਸ਼ਕਤੀ ਮਾਈ ਭਾਗੋ ਦੀ ਝਾਂਕੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਸਬੰਧਤ ਝਾਂਕੀਆਂ ਸ਼ਾਮਲ ਸਨ।