ਪੰਜਾਬ ਭਰ ਦੇ ਪੰਪਾਂ ‘ਤੇ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਸਮੱਸਿਆ, ਪੰਪ ਮਾਲਕਾਂ ਨੇ ਹੜਤਾਲ ਦਾ ਕੀਤਾ ਐਲਾਨ

0
27

ਪੰਜਾਬ ਭਰ ‘ਚ ਜਿੱਥੇ ਕਿਸਾਨਾਂ ਦਾ ਸੰਘਰਸ਼ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਚੱਲ ਰਿਹਾ ਹੈ, ਉੱਥੇ ਹੀ ਹੁਣ ਪੈਟਰੋਲ ਪੰਪਾਂ ਦੇ ਮਾਲਕ ਵੀ ਕਿਸਾਨਾਂ ਦੇ ਹੱਕ ‘ਚ ਅੱਗੇ ਆ ਗਏ ਹਨ। ਉਹ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਦੀਆਂ ਵੀ ਕੁੱਝ ਮੰਗਾਂ ਹਨ।

ਪੰਜਾਬ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਖੜ੍ਹਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਅੱਜ 15 ਫਰਵਰੀ ਨੂੰ ਪੈਟਰੋਲ ਡੀਜ਼ਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ 16 ਤਰੀਕ ਦੇ ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਡੀਜ਼ਲ ਐਸੋਸੀਏਸ਼ਨ ਸਮਰਥਨ ਕਰਨਗੀਆਂ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪਟਰੋਲ ਪੰਪ ਮਾਲਕ ਪਿਛਲੇ ਲਗਭਗ ਸੱਤ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦਾ ਕਮਿਸ਼ਨ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਸਮੂਹ ਪੰਪ ਮਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ 15 ਫਰਵਰੀ ਨੂੰ ਪੈਟਰੋਲੀਅਮ ਕੰਪਨੀਆਂ ਤੋਂ ਡੀਜ਼ਲ ਅਤੇ ਪੈਟਰੋਲ ਸਮੇਤ ਕੋਈ ਵੀ ਵਸਤੂ ਨਾ ਖਰੀਦਣ, 16 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਪਾਂ ਤੇ ਤੇਲ ਨਾ ਵੇਚਣ ਅਤੇ 22 ਫਰਵਰੀ ਨੂੰ ਇੱਕ ਦਿਨ ਦੀ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।

LEAVE A REPLY

Please enter your comment!
Please enter your name here