ਪੰਜਾਬ ਸਰਕਾਰ ਦੇ ਹੁਕਮ, ਸਾਈਨ ਬੋਰਡ ਪੰਜਾਬੀ ‘ਚ ਨਾ ਲਿਖੇ ਗਏ ਤਾਂ ਹੋਵੇਗੀ ਕਾਰਵਾਈ

0
34

ਪੰਜਾਬੀ ਭਾਸ਼ਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੁੜ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਰਾਜ ਦੇ ਸਮੂਹ ਅਦਾਰਿਆਂ ਨੂੰ ਪੰਜਾਬੀ ਵਿੱਚ ਸਾਈਨ ਬੋਰਡ ਲਿਖਣ ਦੀ ਹਦਾਇਤ ਦਿੱਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 21 ਫਰਵਰੀ ਤੱਕ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 21 ਫਰਵਰੀ ਤੱਕ ਸਾਰੇ  ਅਦਾਰਿਆ ਵਿੱਚ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲੱਗਣੇ ਚਾਹੀਦੇ ਹਨ।

ਸਾਰੇ ਵਿਭਾਗਾਂ ਦੇ ਬੋਰਡ ਪੰਜਾਬੀ ਵਿੱਚ ਲਿਖੇ ਜਾਣਗੇ ਤੇ ਬਾਕੀ ਭਾਸ਼ਾਵਾਂ ਦੂਜੇ ਨੰਬਰ ‘ਤੇ ਲਿਖੀਆਂ ਜਾ ਸਕਦੀਆਂ ਹਨ, ਪਰ ਪੰਜਾਬੀ ਨੂੰ ਪਹਿਲੇ ਨੰਬਰ ਉੱਤੇ ਲਿਖਣਾ ਜ਼ਰੂਰੀ ਸਰਕਾਰ ਨੇ ਲਿਖਤੀ ਪੱਤਰ ਜਾਰੀ ਕਰਕੇ ਕਿਹਾ ਹੈ ਕਿ 21 ਫਰਵਰੀ 2023 ਤੱਕ ਹਰ ਕੋਈ ਇਸ ਪੱਤਰ ਦੀ ਪਾਲਣਾ ਕਰੇ, ਨਹੀਂ ਤਾਂ ਅਧੀਨ ਪੰਜਾਬ ਰਾਜ ਭਾਸ਼ਾ ਐਕਟ 2008 (State Language Act 2008) ਅਤੇ 2021 ਤਹਿਤ ਸਾਰੇ ਵਿਭਾਗਾਂ ਨੂੰ ਜੁਰਮਾਨਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here