ਪੰਜਾਬ ਸਰਕਾਰ ਨੇ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ। ਇਹ ਨਾ ਸਿਰਫ਼ ਈ ਗਵਰਨਸ ਵੱਲ ਵੱਡਾ ਕਦਮ ਹੈ,ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ। RTA ਦੀਆਂ ਲਾਇਨਾਂ ਤੋਂ ਬਚੋਗੇ ਅਤੇ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ।
ਸਾਰੇ ਪੰਜਾਬੀਆਂ ਨੂੰ ਵਧਾਈਆਂ!
ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ..ਇਹ ਨਾ ਸਿਰਫ਼ E-Governance ਵੱਲ ਵੱਡਾ ਕਦਮ ਹੈ..ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ..RTA ਦੀਆਂ ਲਾਇਨਾਂ ਤੋਂ ਬਚੋਗੇ..ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ pic.twitter.com/kfs6w7DdIL
— Bhagwant Mann (@BhagwantMann) June 14, 2022