ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਪੰਜਾਬ ਸਰਕਾਰ ਨੇ ਅਡਵਾਈਜਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਭੀੜ ਭੜੱਕੇ ਵਾਲੀ ਥਾਂ ਤੇ ਮਾਸਕ ਪਾ ਕੇ ਜਾਣ ਦੀ ਸਲਾਹ ਦਿੱਤੀ ਹੈ। ਜਦੋਂ ਕਿ ਹਸਪਤਾਲਾਂ ਵਿੱਚ ਮਾਸਕ ਪਾਉਣਾ ਜ਼ਰੂਰੀ ਕੀਤਾ ਗਿਆ ਹੈ।
ਡਾਕਟਰਾਂ, ਪੈਰਾ ਮੈਡੀਕਲ ਅਤੇ ਸਿਹਤ ਕਰਮੀਆਂ ਨੂੰ ਮਰੀਜ਼ਾਂ ਦੀ ਦੇਖਭਾਲ ਵੇਲੇ ਮਾਸਕ ਪਹਿਨਣਾ ਜਰੂਰੀ ਹੋਵੇਗਾ। ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲੇ ਮੈਂਬਰਾਂ ਨੂੰ ਮਾਸਕ ਪਹਿਨਣਾ ਜਰੂਰੀ ਹੈ। ਸਿਹਤ ਵਿਭਾਗ ਨੇ ਬਜ਼ੁਰਗਾਂ ਅਤੇ ਗਰਭਵਤੀ ਮਹਿਲਾਵਾਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ ਤੋਂ ਪ੍ਰਹੇਜ਼ ਕਰਨ ਦੀ ਸਲਾਹ ਦਿੱਤੀ ਹੈ।