ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼

0
130

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਵਿਜੀਲੈਂਸ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ 20 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਅੱਜ ਉਹ ਬਠਿੰਡਾ ਵਿਜੀਲੈਂਸ ਦਫ਼ਤਰ ਪੁੱਜਣਗੇ।

ਉਥੇ ਅਧਿਕਾਰੀ ਉਨ੍ਹਾਂ ਤੋਂ ਪੁੱਛਗਿੱਛ ਕਰਨਗੇ। ਦੱਸ ਜਿਕਰਯੋਗ ਹੈ ਕਿ ਇਸੇ ਕੇਸ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਪਹਿਲਾਂ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਪਰ ਫਿਰ ਉਨ੍ਹਾਂ ਨੂੰ ਵੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ।

ਦੱਸ ਦਈਏ ਕਿ ਸਥਾਨਕ ਅਦਾਲਤ ‘ਚ ਸਿਰਫ ਜੁਗਨੂੰ ਅਤੇ ਸੰਜੀਵ ਨੂੰ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈਕੋਰਟ ਦਾ ਰੁਖ ਕਰਨਾ ਪਿਆ। ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਤੋਂ ਸੰਜੀਵ ਕੁਮਾਰ ਨੇ ਦਿੱਤੀ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਉਕਤ ਠੇਕੇਦਾਰ ਦੇ ਕਹਿਣ ’ਤੇ ਹੀ ਤਤਕਾਲੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ।

 

LEAVE A REPLY

Please enter your comment!
Please enter your name here