
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਅੱਜ ਹੋਣ ਜਾ ਰਿਹਾ ਹੈ। ਇਸੇ ਨੂੰ ਲੈ ਕੇ ਭਗਵੰਤ ਸਰਕਾਰ ਦੇ ਵਲੋਂ 5 ਨਵੇਂ ਮੰਤਰੀਆਂ ਦੀ ਲਿਸਟ ਗਵਰਨਰ ਨੂੰ ਭੇਜ ਦਿੱਤੀ ਹੈ।
ਜਾਣਕਾਰੀ ਮੁਤਾਬਿਕ ਨਵੇਂ ਬਣ ਰਹੇ ਮੰਤਰੀਆਂ ਵਿੱਚ ਅਮਨ ਅਰੋੜਾ, ਡਾ. ਇੰਦਰਬੀਰ ਨਿੱਝਰ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ ਅਤੇ ਫ਼ੌਜਾ ਸਿੰਘ ਸਰਾਰੀ ਸ਼ਾਮਲ ਹਨ। MLA ਚੇਤਨ ਸਿੰਘ ਜੌੜੇਮਾਜਰਾ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ।।
ਨਵੇਂ ਬਣ ਰਹੇ ਮੰਤਰੀ ਸ਼ਾਮ 5 ਵਜੇ ਸਹੁੰ ਚੁੱਕਣਗੇ, ਜਿਨ੍ਹਾਂ ਨੂੰ ਅੱਜ ਪੰਜਾਬ ਕੈਬਨਿਟ ਵਿੱਚ ਥਾਂ ਮਿਲੇਗੀ।