ਮੈਕਸੀਕੋ ‘ਚ ਜਹਾਜ਼ ਹੋਇਆ ਹਾਦਸਾਗ੍ਰਸਤ, ਪਾਇਲਟ ਸਣੇ 4 ਦੀ ਮੌ.ਤ

0
45

ਉੱਤਰੀ ਮੈਕਸੀਕੋ ਦੇ ਕੋਹੁਇਲਾ ਸੂਬੇ ਦੇ ਇਕ ਸ਼ਹਿਰ ਰਾਮੋਸ ਏਰੀਜਪੇ ਵਿਚ ਹਵਾਈ ਅੱਡੇ ‘ਤੇ ਇਕ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਸਥਾਨਕ ਸ਼ਹਿਰੀ ਹਵਾਬਾਜ਼ੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਰੈਸ਼ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਾਇਆ ਗਿਆ ਹੈ, ਪਰ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਜਾਂ ਤਾਂ ਤੇਜ਼ ਹਵਾਵਾਂ ਜਾਂ ਨਾਕਾਫ਼ੀ ਈਂਧਨ ਕਾਰਨ ਹਾਦਸਾ ਵਾਪਰਿਆ ਹੈ । ਯੂਐਸ-ਰਜਿਸਟਰਡ ਜਹਾਜ਼ ਨੇ ਉੱਤਰੀ ਮੈਕਸੀਕਨ ਸਰਹੱਦੀ ਸ਼ਹਿਰ ਮਾਟਾਮੋਰੋਸ, ਤਾਮਉਲਿਪਾਸ ਤੋਂ ਕੋਹੁਇਲਾ ਲਈ ਉਡਾਣ ਭਰੀ।

ਸਥਾਨਕ ਅਧਿਕਾਰੀਆਂ ਦੇ ਅਨੁਸਾਰ ਇਹ ਹਾਦਸਾ ਦੁਪਹਿਰ ਤੋਂ ਬਾਅਦ ਵਾਪਰਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਲੈਂਡਿੰਗ ਲਈ ਰਾਮੋਸ ਅਰਿਜ਼ਪੇ ਦੇ ਹਵਾਈ ਅੱਡੇ ਤੋਂ ਸਹਾਇਤਾ ਦੀ ਬੇਨਤੀ ਕੀਤੀ। ਜਹਾਜ਼ ਹਵਾਈ ਅੱਡੇ ਦੇ ਨੇੜੇ ਕਰੀਬ 200 ਮੀਟਰ ਦੀ ਉਚਾਈ ਤੋਂ ਡਿੱਗਿਆ।

ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਿਵਲ ਐਰੋਨਾਟਿਕਸ ਡਾਇਰੈਕਟੋਰੇਟ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਵਿੱਚ ਪਾਇਲਟ ਐਂਟੋਨੀਓ ਅਵੀਲਾ ਅਤੇ ਤਿੰਨ ਔਰਤਾਂ ਸ਼ਾਮਲ ਹਨ।

LEAVE A REPLY

Please enter your comment!
Please enter your name here