Home News ਮੋਹਾਲੀ ਕੋਰਟ ਨੇ IAS ਅਫਸਰ ਸੰਜੇ ਪੋਪਲੀ ਨੂੰ 4 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਮੋਹਾਲੀ ਕੋਰਟ ਨੇ IAS ਅਫਸਰ ਸੰਜੇ ਪੋਪਲੀ ਨੂੰ 4 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

0
ਮੋਹਾਲੀ ਕੋਰਟ ਨੇ IAS ਅਫਸਰ ਸੰਜੇ ਪੋਪਲੀ ਨੂੰ 4 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਆਈਏਐਸ ਸੰਜੇ ਪੋਪਲੀ ਨੂੰ ਰਿਸ਼ਵਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹਾਂ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੋਪਲੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।

ਆਈ ਐਸ ਸੰਜੇ ਪੋਪਲੀ ਨੂੰ 25 ਜੂਨ ਨੂੰ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 7.30 ਕਰੋੜ ਰੁਪਏ ਦੇ ਸੀਵਰੇਜ ਪ੍ਰੋਡਕਟ ਲਈ ਇੱਕ ਫੀਸਦੀ ਹਿੱਸਾ ਮੰਗਣ ਦੇ ਦੋਸ਼ ਲੱਗੇ ਸਨ।

ਸੰਜੇ ਪੋਪਲੀ ਨੇ ਸੀਵਰੇਜ ਬੋਰਡ ਵਿੱਚ ਰਹਿੰਦੇ ਹੋਏ 7.3 ਕਰੋੜ ਦੇ ਸੀਵਰੇਜ ਪ੍ਰੋਜੈਕਟ ਵਿੱਚ 1 ਫੀਸਦੀ ਕਮਿਸ਼ਨ ਮੰਗਿਆ ਸੀ। ਇਸ ਦੀ ਪਹਿਲੀ ਕਿਸ਼ਤ ਅਦਾ ਕਰ ਦਿੱਤੀ ਗਈ ਸੀ। ਹਾਲਾਂਕਿ ਜਦੋਂ ਦੂਜੀ ਕਿਸ਼ਤ ਦਾ ਦਬਾਅ ਪਾਇਆ ਗਿਆ ਤਾਂ ਰਿਕਾਰਡਿੰਗ ਸਰਕਾਰ ਤੱਕ ਪਹੁੰਚ ਗਈ। ਜਿਸ ਤੋਂ ਬਾਅਦ ਸੋਮਵਾਰ ਦੇਰ ਰਾਤ ਪੋਪਲੀ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੋਪਲੀ ਇਸ ਸਮੇਂ ਪੈਨਸ਼ਨ ਡਾਇਰੈਕਟਰ ਸਨ।

ਜਦੋਂ ਸੰਜੇ ਪੋਪਲੀ ਪਿਛਲੀ ਕਾਂਗਰਸ ਸਰਕਾਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸਨ, ਕਰਨਾਲ ਦੇ ਸਰਕਾਰੀ ਠੇਕੇਦਾਰ ਸੰਜੇ ਕੁਮਾਰ ਨੇ ਸ਼ਿਕਾਇਤ ਕੀਤੀ ਸੀ ਕਿ ਨਵਾਂਸ਼ਹਿਰ ਵਿੱਚ 7 ਕਰੋੜ ਦਾ ਪ੍ਰਾਜੈਕਟ ਬਣਾਇਆ ਗਿਆ, ਜਿਸ ਵਿੱਚ ਪੋਪਲੀ ਨੇ 1% ਕਮਿਸ਼ਨ ਯਾਨੀ 7 ਲੱਖ ਦੀ ਰਿਸ਼ਵਤ ਮੰਗੀ ਸੀ। ਠੇਕੇਦਾਰ ਅਨੁਸਾਰ 13 ਜਨਵਰੀ 2022 ਨੂੰ ਉਸ ਨੂੰ ਫੋਨ ਆਇਆ ਕਿ ਪੋਪਲੀ ਰਿਸ਼ਵਤ ਮੰਗ ਰਿਹਾ ਹੈ। ਜਿਸ ਵਿੱਚ 3.50 ਲੱਖ ਰੁਪਏ ਵਿਭਾਗ ਦੇ ਆਪਣੇ ਸੁਪਰਡੈਂਟ ਇੰਜਨੀਅਰ (ਐਸ.ਈ.) ਸੰਜੀਵ ਵਤਸ ਰਾਹੀਂ ਚੰਡੀਗੜ੍ਹ ਵਿੱਚ ਦਿੱਤੇ ਗਏ ਸਨ। ਵਿਜੀਲੈਂਸ ਅਨੁਸਾਰ ਇਸ ਤੋਂ ਬਾਅਦ ਪੋਪਲੀ ਨੇ 3.50 ਲੱਖ ਰੁਪਏ ਦੇ ਬਕਾਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਠੇਕੇਦਾਰ ਨੇ ਇਸ ਦੀ ਕਾਲ ਰਿਕਾਰਡ ਕਰ ਲਈ। ਬਾਅਦ ਵਿੱਚ ਇਸ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਭੇਜਿਆ ਗਿਆ। ਜਿਸ ਤੋਂ ਬਾਅਦ ਇਸ ‘ਤੇ ਕਾਰਵਾਈ ਹੋਈ।

LEAVE A REPLY

Please enter your comment!
Please enter your name here