ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ

0
124

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 4 ਦਿਨਾਂ ‘ਚ ਮੌਸਮ ਅਜਿਹਾ ਹੀ ਰਹੇਗਾ। 1 ਫਰਵਰੀ ਤੋਂ ਤਿੰਨਾਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਹਿਮਾਚਲ ਦੇ ਚੰਬਾ ਵਿੱਚ ਮੀਂਹ ਪਿਆ। ਪੰਜਾਬ ਦੇ 15 ਜ਼ਿਲ੍ਹਿਆਂ ‘ਚ ਮੌਸਮ ਖ਼ਰਾਬ ਹੋਵੇਗਾ। ਜਿਸ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਸ਼ਾਮਲ ਹਨ।

ਹੋਰ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਨਹੀਂ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਬਦਲ ਰਿਹਾ ਹੈ। 30 ਜਨਵਰੀ ਨੂੰ ਪੰਜਾਬ-ਹਰਿਆਣਾ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। 31 ਜਨਵਰੀ ਤੋਂ ਦੋਵਾਂ ਰਾਜਾਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 1 ਫਰਵਰੀ ਅਤੇ ਉਸ ਤੋਂ ਬਾਅਦ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਨਾਲ ਤਾਪਮਾਨ ‘ਚ ਜ਼ਿਆਦਾ ਗਿਰਾਵਟ ਨਹੀਂ ਆਵੇਗੀ, ਪਰ ਇਸ ਨਾਲ ਕੜਾਕੇ ਦੀ ਠੰਡ ਤੋਂ ਰਾਹਤ ਮਿਲੇਗੀ। ਚੰਡੀਗੜ੍ਹ ‘ਚ ਸਵੇਰੇ ਧੁੰਦ ਪੈਣ ਦੀ ਸੰਭਾਵਨਾ ਹੈ। ਹਲਕੇ ਬੱਦਲ ਰਹਿਣਗੇ। ਦੁਪਹਿਰ ਨੂੰ ਧੁੱਪ ਨਿਕਲੇਗੀ। ਤਾਪਮਾਨ 8 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੋਹਾਲੀ ‘ਚ ਹਲਕੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਸਮਾਨ ਸਾਫ਼ ਰਹੇਗਾ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਹਲਕੇ ਬੱਦਲਾਂ ਦੀ ਉਮੀਦ ਹੈ। ਤਾਪਮਾਨ 8 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਸਵੇਰੇ ਧੁੰਦ ਪੈਣ ਦੀ ਸੰਭਾਵਨਾ ਹੈ। ਦਿਨ ਭਰ ਧੁੱਪ ਰਹੇਗੀ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ।

 

LEAVE A REPLY

Please enter your comment!
Please enter your name here