ਪੰਜਾਬ ਸਰਕਾਰ ਨੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਦੇਸ਼ ਦੇ ਉੱਘੇ ਉਦਯੋਗਪਤੀ ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ ਨੂੰ ਮੁੜ ਰਾਜ ਇਕਨਾਮਿਕ ਪਾਲਿਸੀ ਅਤੇ ਯੋਜਨਾ ਬੋਰਡ ਦਾ ਤੁਰੰਤ ਪ੍ਰਭਾਵ ਨਾਲ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਅਹੁਦੇ ਦੀ ਮਿਆਦ 3 ਸਾਲ ਹੋਵੇਗੀ। ਜ਼ਿਕਰਯੋਗ ਹੈ ਕਿ ਪਦਮ ਸ਼੍ਰੀ ਡਾ. ਰਾਜਿੰਦਰ ਗੁਪਤਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਤੇ ਉਸ ਤੋਂ ਬਾਅਦ ਕਾਂਗਰਸ ਦੀ ਸਰਕਾਰ ‘ਚ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਯੋਜਨਾ ਬੋਰਡ ਨੂੰ ਭੰਗ ਕਰਕੇ ਉਸ ਦੀ ਜਗ੍ਹਾ ਰਾਜ ਇਕਾਨਮਿਕ ਪਾਲਿਸੀ ਅਤੇ ਯੋਜਨਾ ਬੋਰਡ ਦਾ ਗਠਨ ਕੀਤਾ ਸੀ, ਜਿਸ ਦਾ ਅੱਜ ਡਾ. ਰਾਜਿੰਦਰ ਗੁਪਤਾ ਨੂੰ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।