ਰਾਜਸਥਾਨ ‘ਚ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ, ਧਾਰਾ 144 ਹੋਈ ਲਾਗੂ, ਜਾਣੋ ਪੂਰਾ ਮਾਮਲਾ

0
6098

ਰਾਜਸਥਾਨ ਦੇ ਉਦੈਪੁਰ ਵਿੱਚ ਮੰਗਲਵਾਰ (28 ਜੂਨ, 2022) ਨੂੰ ਨੂਪੁਰ ਸ਼ਰਮਾ ਦੇ ਸਮਰਥਨ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਨ ਲਈ ਟੇਲਰ ਕਨ੍ਹਈਆ ਲਾਲ ਦਾ ਗਲਾ ਵੱਢਿਆ ਹੋਇਆ ਪਾਇਆ ਗਿਆ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਦੁਕਾਨਦਾਰ ਦੇ 8 ਸਾਲ ਦੇ ਬੇਟੇ ਨੇ ਗਲਤੀ ਨਾਲ ਆਪਣੇ ਮੋਬਾਈਲ ‘ਤੇ ਪੋਸਟ ਸ਼ੇਅਰ ਕਰ ਦਿੱਤੀ ਸੀ। ਜਦੋਂਕਿ ਕਾਤਲਾਂ ਨੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਅਤੇ ਨੂਪੁਰ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਹੈ।

ਰਿਪੋਰਟ ਮੁਤਾਬਕ ਕਨ੍ਹਈਲਾਲ ਦਾ ਗਲਾ ਵੱਢਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਰਾਜਸਮੰਦ ਜ਼ਿਲ੍ਹੇ ਦੇ ਭੀਮਾ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ 17 ਜੂਨ ਨੂੰ ਹੀ ਦੋਸ਼ੀਆਂ ਨੇ ਕਨ੍ਹਈਲਾਲ ਨੂੰ ਮਾਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਇਸ ਦਾ ਇੱਕ ਵੀਡੀਓ ਵੀ ਜਾਰੀ ਕੀਤਾ ਸੀ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਅਜਿਹੇ ‘ਚ ਰਾਜਸਥਾਨ ਪੁਲਸ ਵੀ ਸ਼ੱਕ ਦੇ ਘੇਰੇ ‘ਚ ਆ ਗਈ ਹੈ। ਧਮਕੀਆਂ ਤੋਂ ਬਾਅਦ ਕਨ੍ਹਈਲਾਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ਨੂੰ ਪੁਲਿਸ ਨੇ ਉਦੋਂ ਅਣਗੌਲਿਆ ਕਰ ਦਿੱਤਾ ਸੀ।

ਦੱਸ ਦੇਈਏ ਕਿ ਇਹ ਘਟਨਾ ਉਦੈਪੁਰ ਦੇ ਧਨਮੰਡੀ ਥਾਣਾ ਖੇਤਰ ਦੀ ਹੈ। ਜਿੱਥੇ ਮ੍ਰਿਤਕ ਕਨ੍ਹਈਆ ਲਾਲ ਟੇਲਰਿੰਗ ਦੀ ਦੁਕਾਨ ਚਲਾਉਂਦਾ ਸੀ। ਵੀਡੀਓ ‘ਚ ਦਿਖਾਈ ਦੇ ਰਹੇ ਕਾਤਲ ਕੱਪੜੇ ਸਿਲਾਈ ਕਰਵਾਉਣ ਦੇ ਬਹਾਨੇ ਉਸ ਦੀ ਦੁਕਾਨ ‘ਤੇ ਆਏ ਅਤੇ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਾਤਲਾਂ ਨੇ ਇਸ ਘਿਨਾਉਣੀ ਘਟਨਾ ਦੀ ਵੀਡੀਓ ਵੀ ਬਣਾ ਕੇ ਵਾਇਰਲ ਕਰ ਦਿੱਤੀ।

ਟੇਲਰ ਕਨ੍ਹਈਲਾਲ ਦਾ ਸਿਰ ਕਲਮ ਕੀਤੇ ਜਾਣ ਤੋਂ ਬਾਅਦ ਇਲਾਕੇ ‘ਚ ਭਾਰੀ ਤਣਾਅ ਦਾ ਮਾਹੌਲ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਉਦੈਪੁਰ ਜ਼ਿਲੇ ‘ਚ 24 ਘੰਟਿਆਂ ਲਈ ਇੰਟਰਨੈੱਟ ਬੰਦ ਕਰਨ ਦੇ ਨਾਲ-ਨਾਲ ਮੌਕੇ ‘ਤੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ। ਪੂਰੇ ਰਾਜਸਥਾਨ ਵਿੱਚ ਪੁਲਿਸ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਰਾਜਸਥਾਨ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਘਟਨਾ ‘ਤੇ ਗੁੱਸਾ ਜ਼ਾਹਰ ਕਰਦੇ ਹੋਏ ਸਥਾਨਕ ਲੋਕ ਆਪਣੀਆਂ ਦੁਕਾਨਾਂ ਬੰਦ ਕਰਕੇ ਸੜਕਾਂ ‘ਤੇ ਆ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੇਪੁਰ ‘ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਫ਼ਤਰ ਨੇ ਬੁੱਧਵਾਰ ਨੂੰ ਇਕ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ।

ਟਵੀਟ ‘ਚ ਕਿਹਾ ਗਿਆ ਹੈ,”ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੇਪੁਰ ‘ਚ ਸ਼੍ਰੀ ਕਨ੍ਹਈਆ ਲਾਲ ਤੇਲੀ ਦੇ ਕਤਲ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਐੱਨ.ਆਈ.ਏ. ਤੋਂ ਇਸ ਮਾਮਲੇ ‘ਚ ਕਿਸ ਨੇ ਵੀ ਸੰਗਠਨ ਜਾਂਚ ਇਸ ਦੇ ਕੌਮਾਂਤਰੀ ਲਿੰਕ ਹੋਣ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ।” ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਮੰਗਲਵਾਰ ਸ਼ਾਮ ਹੀ ਇਸ ਘਟਨਾ ਦੀ ਜਾਂਚ ਲਈ ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ (ਏ.ਟੀ.ਐੱਸ. ਐੱਸ.ਓ.ਜੀ.) ਅਸ਼ੋਕ ਰਾਠੌੜ ਦੀ ਪ੍ਰਧਾਨਗੀ ‘ਚ 4 ਮੈਂਬਰੀ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਦਾ ਗਠਨ ਕੀਤਾ ਸੀ।

LEAVE A REPLY

Please enter your comment!
Please enter your name here