ਰੋਡਵੇਜ਼ ਮੁਲਾਜ਼ਮਾਂ ਦੀ ਹੋਈ ਬੈਠਕ, ਲਿਆ ਇਹ ਫੈਸਲਾ

0
94

ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕਾਂਟ੍ਰੈਕਟ ਕੰਟਰੈਕਟਰਸ ਯੂਨੀਅਨ ਨੇ ਆਪਣੀਆਂ ਪੈਂਡਿੰਗ ਮੰਗਾਂ ਦੇ ਸਮਰਥਨ ਵਿਚ 13 ਤੋਂ 15 ਫਰਵਰੀ ਤੱਕ ਸੂਬੇ ਭਰ ਵਿਚ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਨਵੇਂ ਟ੍ਰੈਫਿਕ ਕਾਨੂੰਨ ਦਾ ਵਿਰੋਧ ਕਰਦੇ ਹੋਏ 23 ਜਨਵਰੀ ਤੋਂ ਬੱਸਾਂ ਵਿਚ ਸੀਟਾਂ ਦੀ ਗਿਣਤੀ ਮੁਤਾਬਕ 50 ਤੋਂ 52 ਸਵਾਰੀਆਂ ਵੀ ਬਿਠਾਉਣਦਾ ਫੈਸਲਾ ਲਿਆ ਹੈ। ਕੋਈ ਵੀ ਵਾਧੂ ਸਵਾਰੀ ਬੱਸਾਂ ਵਿਚ ਨਹੀਂ ਬਿਠਾਈ ਜਾਵੇਗੀ।

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਸੀਨੀਅਰ ਸੂਬਾ ਉਪ ਪ੍ਰਧਾਨ ਬਲਵਿੰਦਰ ਸਿੰਘ ਰਾਠ, ਹਰਕੇਸ਼ ਕੁਮਾਰ ਵਿੱਕੀ ਦੀ ਪ੍ਰਧਾਨਗੀ ਵਿਚ ਹੋਈ ਬੈਠਕਵਿਚ ਸੂਬੇ ਦੇ 27 ਡਿਪੂ ਦੇ ਮੁਲਾਜ਼ਮ ਨੇਤਾਵਾਂ ਨੇ ਹਿੱਸਾ ਲਿਆ।

ਬੈਠਕ ਵਿਚ ਫੈਸਲਾ ਲਿਆ ਗਿਆ ਕਿ ਸੂਬਾ ਸਰਕਾਰ ਵੱਲੋਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ਤੇ ਜਿਹੜੀਆਂ ਮੰਗਾਂ ‘ਤੇ ਸਰਕਾਰ ਵੱਲੋਂ ਸਹਿਮਤੀ ਵੀ ਦੇ ਦਿੱਤੀ ਗਈ ਹੈ, ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿਚ 13 ਤੋਂ 15 ਫਰਵਰੀ ਨੂੰ ਤਿੰਨ ਦਿਨਾ ਹੜਤਾਲ ਕੀਤੀ ਜਾਵੇਗੀ। ਨੇਤਾਵਾਂ ਨੇ ਦੋਸ਼ ਲਗਾਇਆ ਕਿ ਟਰਾਂਸਪੋਰਟ ਵਿਭਾਗ ਨੇ ਭਰੋਸੇ ਦੇ ਬਾਅਦ ਵੀ ਠੇਕੇ ‘ਤੇ ਕੰਮ ਕਰਹੇ ਰਹੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਹੈ।

ਬੈਠਕ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਲਈ ਅੰਦੋਲਨ ਨੂੰ ਤੇਜ਼ ਕਰਦੇ ਹੋਏ 22 ਜਨਵਰੀ ਨੂੰ ਸੂਬੇ ਦੇ ਸਾਰੇ ਬੱਸ ਡਿਪੂਆਂ ‘ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਤੇ 26 ਜਨਵਰੀ ਨੂੰ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਬੈਠਕ ਵਿਚ ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਨਵੇਂ ਬਣਾਏ ਗਏ ਟ੍ਰੈਫਿਕ ਕਾਨੂੰਨ ‘ਤੇ ਚਿੰਤਾ ਪ੍ਰਗਟਾਈ ਗਈ।

ਯੂਨੀਅਨ ਦੇ ਨੇਤਾਵਾਂ ਨੇ ਇਸ ਕਾਨੂੰਨ ਨੂੰ ਇਕਤਰਫਾ ਤੇ ਵਾਹਨ ਚਾਲਕਾਂ ਲਈ ਖਤਰਨਾਕ ਦੱਸਦੇ ਹੋਏ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬੱਸਾਂ ਵਿਚ ਵਾਧੂ ਸਵਾਰੀਆਂ ਬਿਠਾਉਣ ਕਾਰਨ ਦੁਰਘਟਨਾ ਦਾ ਖਤਰਾ ਬਣਿਆ ਰਹਿੰਦਾ ਹੈ। ਨਵਾਂ ਕਾਨੂੰਨ ਆਉਣ ਦੇ ਬਾਅਦ ਕਿਸੇ ਵੀ ਹਾਦਸੇ ਲਈ ਡਰਾਈਵਰ ਨੂੰ ਵੀ ਦੋਸ਼ੀ ਮੰਨਿਆ ਜਾਵੇਗਾ। ਬੈਠਕ ਵਿਚ ਫੈਸਲਾ ਲਿਆ ਗਿਆ ਕਿ 23 ਜਨਵਰੀ ਤੋਂ ਬੱਸਾਂ ਵਿਚ ਸਿਰਫ 50-52 ਯਾਤਰੀ ਹੀ ਬੈਠਣਗੇ। ਕੋਈ ਵੀ ਬੱਸ ਓਵਰਲੋਡ ਨਹੀਂ ਚਲਾਈ ਜਾਵੇਗੀ।

LEAVE A REPLY

Please enter your comment!
Please enter your name here