ਲੁਧਿਆਣਾ ‘ਚ ਵਾਪਰਿਆ ਭਿਆਨਕ ਹਾਦਸਾ, 1 ਨੌਜਵਾਨ ਦੀ ਹੋਈ ਮੌਤ

0
127

ਦੇਰ ਰਾਤ ਲੁਧਿਆਣਾ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਬਾਈਕ ਸਵਾਰ ਨੇ ਸੜਕ ਪਾਰ ਕਰਦੇ ਹੋਏ ਦੋ ਭਰਾਵਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਦੋਵੇਂ ਭਰਾ ਕਈ ਫੁੱਟ ਦੂਰ ਜਾ ਡਿੱਗੇ।

ਹਾਦਸੇ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਇੱਥੇ ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਵੱਡੇ ਭਰਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੂਰਜ ਕੁਮਾਰ (17) ਵਾਸੀ ਪਿੰਡ ਟਿੱਬਾ (ਲੁਧਿਆਣਾ) ਵਜੋਂ ਹੋਈ ਹੈ।

ਇਹ ਹਾਦਸਾ ਸਾਹਨੇਵਾਲ ਇਲਾਕੇ ਦੇ ਪਿੰਡ ਟਿੱਬਾ ਵਿਖੇ ਵਾਪਰਿਆ ਹੈ।ਮ੍ਰਿਤਕ ਸੂਰਜ ਦੇ ਦੋਸਤ ਰਾਜਨ ਨੇ ਦੱਸਿਆ ਕਿ ਸੂਰਜ ਅਤੇ ਸੁਬੋਧ ਦੋਵੇਂ ਸਬਜ਼ੀ ਲੈ ਕੇ ਵਾਪਸ ਘਰ ਜਾ ਰਹੇ ਸਨ। ਸੜਕ ਪਾਰ ਕਰਦੇ ਸਮੇਂ ਬਾਈਕ ਸਵਾਰ ਅਣਪਛਾਤੇ ਵਿਅਕਤੀ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸੂਰਜ ਕਈ ਫੁੱਟ ਦੂਰ ਜਾ ਡਿੱਗਿਆ। ਉਸ ਦਾ ਸਿਰ ਸੜਕ ਨਾਲ ਟਕਰਾ ਗਿਆ। ਸੁਬੋਧ ਵੀ ਜ਼ਖਮੀ ਹੋ ਗਿਆ।

ਲੋਕਾਂ ਦੀ ਮਦਦ ਨਾਲ ਸੁਬੋਧ ਨੇ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਸੂਰਜ ਅਤੇ ਸੁਬੋਧ ਨੂੰ ਸਿਵਲ ਹਸਪਤਾਲ ਲੈ ਗਏ। ਜਾਂਚ ਤੋਂ ਬਾਅਦ ਡਾਕਟਰਾਂ ਨੇ ਸੂਰਜ ਨੂੰ ਮ੍ਰਿਤਕ ਐਲਾਨ ਦਿੱਤਾ।

ਸੁਬੋਧ ਦਾ ਇਲਾਜ ਚੱਲ ਰਿਹਾ ਹੈ। ਰਾਜਨ ਮੁਤਾਬਕ ਅਜੇ ਤੱਕ ਇਸ ਮਾਮਲੇ ਵਿੱਚ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ। ਸਿਵਲ ਹਸਪਤਾਲ ਤੋਂ ਰਿਪੋਰਟ ਮਿਲਣ ਤੋਂ ਬਾਅਦ ਉਹ ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸੂਚਿਤ ਕਰਨਗੇ।

LEAVE A REPLY

Please enter your comment!
Please enter your name here