ਲੁਧਿਆਣਾ ‘ਚ ਸੜਕ ਪਾਰ ਕਰ ਰਹੇ ਵਿਦਿਆਰਥੀ ਨੂੰ ਥਾਰ ਨੇ ਦਰੜਿਆ, ਚਾਲਕ ਖ਼ਿਲਾਫ਼ ਮਾਮਲਾ ਦਰਜ

0
24

ਲੁਧਿਆਣਾ ‘ਚ ਸੜਕ ਹਾਦਸੇ ‘ਚ ਇੱਕ ਸਕੂਲੀ ਬੱਚੀ ਦੇ ਜ਼ਖਮੀ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਜ਼ਿਲੇ ‘ਚ ਇੱਕ ਵਿਦਿਆਰਥੀ ਨੂੰ ਤੇਜ਼ ਰਫਤਾਰ ਥਾਰ ਨੇ ਕੁਚਲ ਦਿੱਤਾ। ਜ਼ਖ਼ਮੀ ਬੱਚੇ ਨੂੰ ਤੁਰੰਤ DMC ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਹ ਘਟਨਾ 2 ਦਿਨ ਪਹਿਲਾਂ ਸਰਾਭਾ ਨਗਰ ਦੇ ਇੱਕ ਨਿੱਜੀ ਸਕੂਲ ਦੇ ਬਾਹਰ ਵਾਪਰੀ ਸੀ। ਜਿਸ ਦੀ ਵੀਡੀਓ ਹੁਣ ਸਾਹਮਣੇ ਆਈ ਹੈ। ਫਿਲਹਾਲ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਬੱਚਾ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਸੜਕ ਪਾਰ ਕਰ ਰਿਹਾ ਸੀ। ਅਚਾਨਕ ਓਵਰ ਸਪੀਡ ਨੇ ਬੱਚੇ ਨੂੰ ਟੱਕਰ ਮਾਰ ਦਿੱਤੀ। ਥਾਰ ਔਰਤ ਚਲਾ ਰਹੀ ਸੀ। ਹਾਦਸੇ ‘ਚ ਜ਼ਖਮੀ ਹੋਏ ਬੱਚੇ ਦਾ ਨਾਂ ਸ਼੍ਰੀਸ਼ ਜੈਨ ਹੈ। ਬੱਚੇ ਦੇ ਪਿਤਾ ਮੋਹਿਤ ਜੈਨ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਰਾਭਾ ਨਗਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ 5ਵੀਂ ਜਮਾਤ ਵਿੱਚ ਪੜ੍ਹਦਾ ਹੈ। ਸਕੂਲ ਵਿੱਚ ਇਮਤਿਹਾਨ ਚੱਲ ਰਿਹਾ ਸੀ। ਛੁੱਟੀ ਤੋਂ ਬਾਅਦ ਉਸਦਾ ਪੁੱਤਰ ਸ਼੍ਰੀਸ਼ ਜੈਨ ਉਰਫ ਹੈਪੀ ਫੋਰਜੀਰਾ ਪਾਰਕ ਤੋਂ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਕਾਲੇ ਰੰਗ ਦੇ ਥਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਬੇਖੌਫ ਹੋਏ ਚੋਰ, ਰਾਤੋ-ਰਾਤ ਕਾਰ ਦੇ ਚਾਰੇ ਟਾਇਰ ਉਤਾਰ ਕੇ ਲੈ ਗਏ

ਜ਼ਿਕਰਜ਼ੋਗ ਹੈ ਕਿ 2 ਦਿਨਾਂ ਬਾਅਦ ਇਸ ਦਰਦਨਾਕ ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਦੇਖਿਆ ਜਾ ਰਿਹਾ ਹੈ ਕਿ ਥਾਰ ਦੀ ਟੱਕਰ ਤੋਂ ਬਾਅਦ ਵਿਦਿਆਰਥੀ ਕਈ ਫੁੱਟ ਦੂਰ ਡਿੱਗ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਬੱਚੇ ਨੂੰ ਹਸਪਤਾਲ ਪਹੁੰਚਾਇਆ। ਇਸ ਦੁਰਘਟਨਾ ਸਬੰਧੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਥਾਰ ਚਾਲਾਕ ਔਰਤ ਰਣਜੀਤ ਕੌਰ ਉਰਫ਼ ਪ੍ਰੀਤ ਧਨੋਆ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਹਾਦਸੇ ਨੂੰ ਲੈ ਕੇ ਅਗਲੇਰੀ ਕਾਰਵਾਈ ਜਾਰੀ ਹੈ।

LEAVE A REPLY

Please enter your comment!
Please enter your name here