ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਗਗਨਦੀਪ ਸਿੰਘ ਸੰਨੀ ਕੈਂਥ ਪ੍ਰਧਾਨ ਲੋਕ ਇਨਸਾਫ ਪਾਰਟੀ ਯੂਥ ਵਿੰਗ ਪੰਜਾਬ ਅਤੇ ਇੰਚਾਰਜ ਹਲਕਾ ਗਿੱਲ ਲੁਧਿਆਣਾ ਲੋਕ ਇਨਸਾਫ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ ।
ਦੱਸਿਆ ਜਾ ਰਿਹਾ ਹੈ ਕਿ ਸੰਨੀ ਕੈਂਥ ਛੇਤੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਜਦੋਂ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਜੇਲ੍ਹ ਵਿੱਚ ਹਨ, ਉਦੋਂ ਤੋਂ ਲੋਕ ਇਨਸਾਫ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਚਲਾਉਣ ਲਈ ਕੋਈ ਆਗੂ ਸਾਹਮਣੇ ਨਜ਼ਰ ਨਹੀਂ ਆ ਰਿਹਾ। ਸੰਨੀ ਕੈਂਥ ਦੇ ਅਸਤੀਫੇ ਤੋਂ ਬਾਅਦ ਕਈ ਹੋਰ ਨੇਤਾਵਾਂ ਨੇ ਵੀ ਅਸਤੀਫੇ ਦੀ ਤਿਆਰੀ ਕਰ ਲਈ ਹੈ। ਸੰਨੀ ਕੈਂਥ ਨੇ ਆਪਣਾ ਅਸਤੀਫਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਸੌਂਪ ਦਿੱਤਾ ਹੈ।