ਸ੍ਰੀ ਮੁਕਤਸਰ ਸਾਹਿਬ ‘ਚ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ’ਤੇ ਯਾਦਗਰੀ ਗੇਟ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਪਿੰਡ ਕਬਰਵਾਲਾ ਵਾਸੀ ਸਕੇ ਭੈਣ-ਭਰਾ ਦੀ ਮੌਤ ਹੋ ਗਈ ਜਦਕਿ ਮ੍ਰਿਤਕਾਂ ਦਾ ਛੋਟਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ।
ਜ਼ਖਮੀ ਨੂੰ ਨਿੱਜੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੀ ਅਕਾਲ ਅਕੈਡਮੀ ਵਿੱਚ ਪੜ੍ਹਦੇ ਇਹ ਤਿੰਨੇ ਵਿਦਿਆਰਥੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਕੂਲ ਆ ਰਹੇ ਸਨ। ਜਦੋਂ ਤਿੰਨੋਂ ਜਲਾਲਾਬਾਦ ਰੋਡ ਯਾਦਗਰੀ ਗੇਟ ਨੇੜੇ ਪਹੁੰਚੇ ਤਾਂ ਇੱਕ ਟਰੱਕ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਇਹ ਭਿਆਨਕ ਹਾਦਸਾ ਵਾਪਰ ਗਿਆ।
10ਵੀਂ ਜਮਾਤ ਵਿੱਚ ਪੜ੍ਹਦੇ ਗੁਰਸੇਵਕ ਸਿੰਘ (15) ਪੁੱਤਰ ਹਰਿੰਦਰ ਸਿੰਘ ਅਤੇ ਉਸ ਦੀ ਭੈਣ ਪ੍ਰਭਜੋਤ ਕੌਰ (12) ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ 8 ਸਾਲਾ ਛੋਟਾ ਭਰਾ ਨਵਤੇਜ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਡੀ.ਐਸ.ਪੀ. ਰਾਜੇਸ਼ ਕੁਮਾਰ ਟੀਮ ਨਾਲ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।