ਪੰਜਾਬ ਦੇ ਨਵਾਂਸ਼ਹਿਰ ‘ਚ ਇੱਕ ਨੌਜਵਾਨ ਨਾਲ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨਾਲ ਆਸਟ੍ਰੇਲੀਆ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨਾਲ 18 ਲੱਖ ਰੁਪਏ ਦੀ ਠੱਗੀ ਹੋਈ ਹੈ।
ਜਾਣਕਾਰੀ ਅਨੁਸਾਰ ਠੱਗੀ ਮਾਰਨ ਵਾਲੇ 2 ਕਥਿਤ ਮੁਲਜ਼ਮਾਂ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਅਮਰਗੜ੍ਹ ਨੇ ਦੱਸਿਆ ਕਿ ਸਰਬਜੀਤ ਸਿੰਘ ਸੰਧੂ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਅਚਿੰਤ ਕੋਟ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਤੇ ਸ਼ਿਵਮ ਕੁਮਾਰ ਪੁੱਤਰ ਕੌਸ਼ਲ ਕੁਮਾਰ ਵਾਸੀ ਮੀਰਪੁਰ ਜੱਟਾਂ ਨੇ ਉਸ ਨੂੰ ਵਿਦੇਸ਼ ਆਸਟੇ੍ਰਲੀਆ ਭੇਜਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਦੀ ਕਥਿਤ ਠੱਗੀ ਮਾਰੀ ਹੈ।
SSP ਨੂੰ ਦਿੱਤੀ ਦਰਖਾਸਤ ਦੀ ਪੜਤਾਲ ਡੀਐੱਸਪੀ ਵੱਲੋਂ ਕਰਨ ਉਪਰੰਤ ਪੁਲਿਸ ਨੇ ਕਥਿਤ ਮੁਲਜ਼ਮਾਂ ਦੇ ਖਿਲਾਫ਼ ਪੁਲਿਸ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਮੁਤਾਬਿਕ ਕਥਿਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।