ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਕਰੀਬੀ ‘ਤੇ ਮਾਮਲਾ ਦਰਜ ਹੋਇਆ ਹੈ। ਜਾਣਕਾਰੀ ਅਨੁਸਾਰ ਚਰਨਜੀਤ ਚੰਨੀ ਦੇ ਕਰੀਬੀ ਵਿਜੇ ਕੁਮਾਰ ਟਿੰਕੂ ‘ਤੇ ਮਾਮਲਾ ਦਰਜ ਹੋਇਆ ਹੈ। ਦੱਸ ਦਈਏ ਕਿ SC, ST ਐਕਟ ਤਹਿਤ ਇਹ ਮਾਮਲਾ ਦਰਜ ਹੋਇਆ ਹੈ। ਜਾਣਕਾਰੀ ਅਨੁਸਾਰ ਵਿਜੇ ਕੁਮਾਰ ਟਿੰਕੂ ਵਲੋਂ ਸਕੂਲ ‘ਚ SC ਕੈਂਡੀਡੇਟ ਦੀ ਥਾਂ ਜਨਰਲ ਕੈਂਡੀਡੇਟ ਨੂੰ ਨਿਯੁਕਤ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਜਨਰਲ ਕੈਟਾਗਿਰੀ ਦੀ ਲੜਕੀ ਨੂੰ ਐੱਸਸੀ ਕੋਟੇ ‘ਚ ਨੌਕਰੀ ਦਿਵਾਈ ਸੀ। ਉਨ੍ਹਾਂ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਅਨੁਸੂਚਿਤ ਜਾਤੀ ਕਮਿਸ਼ਨ ਦੇ ਆਦੇਸ਼ਾਂ ‘ਤੇ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ EO ਗੁਰਬਖਸ਼ ਸਿੰਘ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਨਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਠੇਕੇਦਾਰ ਇਕਬਾਲ ਸਿੰਘ ਸਾਲਾਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ‘ਤੇ 22 ਜਨਵਰੀ ਨੂੰ ਚਮਕੌਰ ਸਾਹਿਬ ‘ਚ ਨਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੋਇਆ ਸੀ।
ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ‘ਤੇ ਵੀ ਮਨੀ ਲਾਂਡਰਿੰਗ ਦਾ ਕੇਸ ਚੱਲ ਰਿਹਾ ਹੈ। ਈ. ਡੀ. ਨੇ ਹਨੀ ਦੇ ਕੰਪਲੈਕਸ ਤੋਂ ਕਰੀਬ 7.9 ਕਰੋੜ ਰੁਪਏ ਨਕਦੀ ਅਤੇ ਉਸ ਦੇ ਇਕ ਸਹਿਯੋਗੀ ਸੰਦੀਪ ਕੁਮਾਰ ਕੋਲੋਂ 2 ਕਰੋੜ ਰੁਪਏ ਨਕਦੀ ਜ਼ਬਤ ਕੀਤੀ ਸੀ। ਇਸ ਮਾਮਲੇ ਵਿੱਚ ਦਰਜ ਐੱਫ਼. ਆਈ. ਆਰ. ਮੁਤਾਬਕ ਈ. ਡੀ. ਨੇ ਕਿਹਾ ਹੈ ਕਿ ਪੰਜਾਬ ਵਿੱਚ ਮਲਿਕਪੁਰ ਤੋਂ ਇਲਾਵਾ ਬੁਰਜਟਾਹਲ ਦਾਸ, ਬਰਸਾਲ, ਲੇਲੇਵਾਲ, ਮੰਡਲਾ ਅਤੇ ਖੋਸਾ ਵਿੱਚ ਵੀ ਗ਼ੈਰ-ਕਾਨੂੰਨੀ ਮਾਈਨਿੰਗ ਹੋ ਰਹੀ ਸੀ।