ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ

0
703

ਭ੍ਰਿਸ਼ਟਾਚਾਰ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਸਾਬਕਾ ਮੰਤਰੀ ਡਾ.ਵਿਜੇ ਸਿੰਗਲਾ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਡਾ.ਵਿਜੇ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਅੱਜ 8 ਜੁਲਾਈ ਨੂੰ ਸੁਣਵਾਈ ਦੌਰਾਨ ਇਹ ਜ਼ਮਾਨਤ ਮਿਲੀ ਹੈ।

ਮਿਲੀ ਜਾਣਕਾਰੀ ਮੁਤਾਬਕ ਹਾਈਕੋਰਟ ਵਿਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਤੋਂ ਕੋਈ ਰੁਪਇਆਂ ਦੀ ਰਿਕਵਰੀ ਨਹੀਂ ਹੋਈ ਹੈ। ਉਥੇ ਹੀ ਜਿਸ ਕਾਲ ਰਿਕਾਰਡਿੰਗ ਵਿਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ, ਉਸ ਲਈ ਸਿੰਗਲਾ ਨੇ ਆਵਾਜ਼ ਦਾ ਸੈਂਪਲ ਵੀ ਦਿੱਤਾ। ਲਿਹਾਜ਼ਾ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ, ਸਿੰਗਲਾ ਦੇ ਵਕੀਲ ਦੀ ਦਲੀਲ ਦਾ ਸਰਕਾਰ ਵਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਹਾਈ ਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਵਿਜੇ ਸਿੰਗਲਾ ਮੌਜੂਦਾ ਸਰਕਾਰ ‘ਚ ਸਿਹਤ ਮੰਤਰੀ ਸਨ ਪਰ ਉਨ੍ਹਾਂ ‘ਤੇ ਸਿਹਤ ਵਿਭਾਗ ‘ਚ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਸੀਐਮ ਮਾਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ।

LEAVE A REPLY

Please enter your comment!
Please enter your name here