ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਪੰਜਾਬ ਪੁਲਿਸ ਨੇ ਪਹਿਲੀ ਵਾਰ ਉਪਚਾਰਿਕ ਬਿਆਨ ਦਿੱਤਾ ਹੈ। ਪੁਲਿਸ ਨੇ ਕਿਹਾ ਕਿ ਇਸ ਕਤਲ ਦੀ ਸਾਜ਼ਿਸ ਜਨਵਰੀ 2022 ਤੋਂ ਹੀ ਰਚੀ ਜਾ ਰਹੀ ਹੈ। ਪੁਲਿਸ ਅਨੁਸਾਰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾਡ ਦੇ 2 ਸਾਥੀ ਜਨਵਰੀ ‘ਚ ਹੀ ਹਰਿਆਣਾ ਤੋਂ ਪੰਜਾਬ ਆ ਗਏ ਸਨ।ਇਸ ਤੋਂ ਬਾਅਦ ਤੋਂ ਹੀ ਉਹ ਸਿੱਧੂ ਮੂਸੇਵਾਲਾ ਦੀ ਰੇਕੀ ਕਰ ਰਹੇ ਸਨ।
ਪੁਲਿਸ ਨੇ ਇਹ ਵੀ ਕਿਹਾ ਕਿ ਕਤਲ ਵਾਲੇ ਦਿਨ ਕਾਲਾਂਵਾਲੀ ਸਿਰਸਾ ਦੇ ਸੰਦੀਪ ਕੇਕੜਾ ਨੇ ਪੂਰੀ ਰੇਕੀ ਕੀਤੀ। ਉਸ ਨੇ ਸ਼ਾਰਪ ਸ਼ੂਟਰਾਂ ਨੂੰ ਦੱਸਿਆ ਕਿ ਮੂਸੇਵਾਲਾ ਬਿਨਾਂ ਗੰਨਮੈਨ ਤੇ ਬਿਨਾਂ ਬੁਲੇਟ ਪਰੂਫ ਗੱਡੀ ਦੇ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਸ਼ਾਮ 5.30 ਵਜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ।
ਪੁਲਿਸ ਨੇ ਇਸ ਮਾਮਲੇ ‘ਚ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਖੰਡਾ ਚੌਕ ਨੇੜੇ ਤਲਵੰਡੀ ਸਾਬੋ ਬਠਿੰਡਾ, ਮਨਪ੍ਰੀਤ ਭਾਊ ਵਾਸੀ ਜ਼ਿਲ੍ਹਾ ਫ਼ਰੀਦਕੋਟ, ਸਰਾਜ ਮਿੰਟੂ ਵਾਸੀ ਅੰਮ੍ਰਿਤਸਰ, ਪ੍ਰਭਦੀਪ ਸਿੰਘ ਪੱਬੀ ਵਾਸੀ ਤਖ਼ਤਮਾਲ ਕਾਲਾਂਵਾਲੀ ਹਰਿਆਣਾ, ਮੋਨੂੰ ਡਾਗਰ ਵਾਸੀ ਰੇਵਾਲੀ ਜ਼ਿਲ੍ਹਾ ਸੋਨੀਪਤ ਵਾਸੀ ਹਰਿਆਣਾ, ਸੋਨੀਪਤ ਵਾਸੀ ਹਰਿਆਣਾ ਵਾਸੀ ਤਲਵੰਡੀ ਸਾਬੋ ਸ਼ਾਮਲ ਹਨ। ਪਵਨ ਬਿਸ਼ਨੋਈ ਵਾਸੀ ਫਤਿਹਾਬਾਦ ਹਰਿਆਣਾ ,ਨਸੀਬ ਵਾਸੀ ਫਤਿਹਾਬਾਦ ਹਰਿਆਣਾ ਅਤੇ ਸੰਦੀਪ ਸਿੰਘ ਉਰਫ ਕੇਕੜਾ ਵਾਸੀ ਕਾਲਾਂਵਾਲੀ ਮੰਡੀ ਜ਼ਿਲ੍ਹਾ ਸਿਰਸਾ ਹਰਿਆਣਾ ਸ਼ਾਮਲ ਹਨ।