ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ 241 ਦਿਨ ਤੋਂ ਜੇਲ੍ਹ ਵਿੱਚ ਹਨ। ਸੁਪਰੀਮ ਕੋਰਟ ਨੇ ਮੰਗਲਵਾਰ, 17 ਅਕਤੂਬਰ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ‘ਆਪ’ ਨੇਤਾ ਮਨੀਸ਼ ਸਿਸੋਦੀਆ ‘ਤੇ ਦਿੱਲੀ ਸ਼ਰਾਬ ਨੀਤੀ ‘ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਦੋਸ਼ ਹਨ।
ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਵਿੱਚ ਹੋਈ।ਅਦਾਲਤ ਨੇ ਜਾਂਚ ਏਜੰਸੀਆਂ ਨੂੰ 6 ਤੋਂ 8 ਮਹੀਨਿਆਂ ਵਿੱਚ ਟ੍ਰਾਇਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਕੋਈ ਦੇਰੀ ਹੁੰਦੀ ਹੈ ਤਾਂ ਸਿਸੋਦੀਆ ਜ਼ਮਾਨਤ ਲਈ ਦੁਬਾਰਾ ਅਪੀਲ ਕਰ ਸਕਦੇ ਹਨ।ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਜਾਂਚ ਏਜੰਸੀਆਂ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਅਤੇ ਮਨੀਸ਼ ਸਿਸੋਦੀਆ ਵੱਲੋਂ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਦਲੀਲਾਂ ਪੇਸ਼ ਕੀਤੀਆਂ।